Thursday, October 15Malwa News
Shadow

ਬਰਨਾਲਾ ਵਿਖੇ 17 ਅਕਤੂਬਰ ਤੋਂ ਸ਼ੁਰੂ ਹੋਵੇਗਾ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ

ਬਰਨਾਲਾ, 15 ਅਕਤੂਬਰ – ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਬਰਨਾਲਾ ਵਿਖੇ 17 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ  ਨੇ ਦੱਸਿਆ ਕਿ ਇਸ ਸ਼ਾਨਦਾਰ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ 17 ਅਕਤੂਬਰ  ਨੂੰ ਸੈਕਰਡ ਹਾਰਟ ਇੰਟਰਨੈਸ਼ਨਲ ਸਕੂਲ, ਮੰਨਾ ਪਿੰਡੀ ਧਨੌਲਾ ਤੋਂ ਕੀਤਾ ਜਾਵੇਗਾ।

ਉਹਨਾਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੁੱਡੀ ਕਲਾ ਅਤੇ ਸੈਕਰਡ  ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ, ਧਨੌਲਾ (ਮਾਨਾ ਪਿੰਡੀ) ਸਥਾਨ ਨਿਰਧਾਰਿਤ ਕੀਤੇ ਗਏ ਹਨ।

ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ 17 ਅਕਤੂਬਰ  ਤੋਂ 19 ਅਕਤੂਬਰ ਤੱਕ ਅਤੇ ਲੜਕੀਆਂ ਦੇ ਮੁਕਾਬਲੇ 22 ਅਕਤੂਬਰ  ਤੋਂ 23 ਅਕਤੂਬਰ  ਤੱਕ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ।