Saturday, October 17Malwa News
Shadow

ਸਪੀਕਰ ਸ. ਸੰਧਵਾਂ ਨੇ 2 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ

ਕੋਟਕਪੂਰਾ, 17 ਅਕਤੂਬਰ
 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮੇਰਾ ਘਰ ਮੇਰੇ ਨਾਮ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਸਿੱਖਾਂ ਵਾਲਾ ਅਤੇ ਪਿੰਡ ਚਮੇਲੀ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਅਜਿਹੇ ਪਰਿਵਾਰਾਂ ਲਈ ਇਹ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ਤੇ ਮਾਲਕੀ ਸਬੰਧੀ ਸਬੂਤ ਪੇਸ਼ ਕਰਨ ਵਿੱਚ ਸਹੂਲਤ ਮਿਲਦੀ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਦੇ ਹਨ ਤਾਂ ਉਨ੍ਹਾਂ ਨੂੰ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਸਹੂਲਤ ਮਿਲਦੀ ਹੈ ਅਤੇ ਆਪਣੇ ਹੱਕਾਂ ਸਬੰਧੀ ਰਿਕਾਰਡ ਰੱਖਣ ਵਿੱਚ ਮਦਦ ਮਿਲਦੀ ਹੈ।
ਇਸ ਉਪਰੰਤ  ਪਿੰਡ ਸਿੱਖਾਂਵਾਲਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪ ਲਾਈਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ ਬਹੁਤ ਦਿੱਕਤਾ ਪੇਸ਼ ਆ ਰਹੀ ਸੀ, ਸੋ ਹੁਣ ਪਿੰਡ ਵਾਸੀਆਂ ਨੂੰ ਇਸ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਪੀਕਰ ਸ. ਸੰਧਵਾਂ ਦਾ ਕੀਤੇ ਗਏ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਲੋਕਾਂ ਨੂੰ ਇਸ ਦੀ ਬਹੁਤ ਦਿੱਕਤ ਆਉਂਦੀ ਸੀ।
ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।