Sunday, October 18Malwa News
Shadow

ਸਿੰਜਾਈ ਮੰਤਰੀ ਸ਼ਰੂਤੀ ਚੌਧਰੀ ਦੇ ਯਤਨਾਂ ਨਾਲ ਲੋਹਾਰੂ ਕੈਨਾਲ ਦੀ ਟੇਲ ਤੱਕ ਪਹੁੰਚਿਆ ਪਾਣੀ

ਚੰਡੀਗੜ੍ਹ, 18 ਅਕਤੂਬਰ- ਹਰਿਆਣਾ ਦੀ ਸਿੰਜਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸਰੂਤੀ ਚੌਧਰੀ ਦੇ ਯਤਨਾਂ ਨਾਲ ਲੋਹਾਰੂ ਕੈਨਾਲ ਦੀ ਟੇਲ (ਅੰਤਿਮ ਛੋੜ) ਤੱਕ ਪਾਣੀ ਪਹੁੰਚ ਗਿਆ ਹੈ। ਕਿਸਾਨਾਂ ਦੀ ਸਿੰਜਾਈ ਸਬੰਧੀ ਸਮੱਸਿਆ ਦੀ ਸ਼ਿਕਾਇਤ ‘ਤੇ ਸੰਗਿਆਨ ਲੈਂਦਿਆਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਸਿੱਟੇ ਵਜੋਂ ਵਿਭਾਗ ਨੇ ਲੋੜੀਂਦੇ ਕਦਮ ਚੁੱਕਦਿਆਂ ਨਹਿਰ ਦੀ ਟੇਲ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ।

ਜ਼ਿਕਰਯੋਗ ਹੈ ਕਿ ਲੋਹਾਰੂ ਕੈਨਾਲ ਵਿੱਚ ਪਾਣੀ ਦੀ ਲੋੜੀਂਦੀ ਸਪਲਾਈ ਨਾ ਹੋਣ ਕਾਰਨ ਕੁਸ਼ਲਪੁਰਾ ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸਿੰਜਾਈ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਅੱਗੇ ਆਪਣੀ ਸਮੱਸਿਆ ਰੱਖੀ ਸੀ ਅਤੇ ਖੇਤਾਂ ਤੱਕ ਲੋੜੀਂਦਾ ਪਾਣੀ ਪਹੁੰਚਾਉਣ ਦੀ ਮੰਗ ਕੀਤੀ ਸੀ।

ਕਿਸਾਨਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੀਮਤੀ ਸਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਦੇ ਦਖਲ ਤੋਂ ਬਾਅਦ ਵਿਭਾਗ ਨੇ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਨਹਿਰ ਦੀ ਟੇਲ ਤੱਕ ਪਾਣੀ ਪਹੁੰਚ ਗਿਆ ਹੈ।

ਵਿਭਾਗੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਨਹਿਰ ਵਿੱਚ ਪਿੱਛੋਂ ਪਾਣੀ ਦੀ ਚੋਰੀ ਸਮੇਤ ਜਲ ਸਪਲਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਢਾਈ ਦਿਨ ਵਾਧੂ ਪਾਣੀ ਉਪਲਬਧ ਕਰਵਾਉਣ ਦਾ ਵੀ ਭਰੋਸਾ ਦਿੱਤਾ ਗਿਆ ਹੈ।

ਸ਼੍ਰੀਮਤੀ ਸਰੂਤੀ ਚੌਧਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਜਾਈ ਲਈ ਲੋੜੀਂਦਾ ਪਾਣੀ ਉਪਲਬਧ ਕਰਵਾਉਣਾ ਸੂਬਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਹਿਰਾਂ ਵਿੱਚ ਪਾਣੀ ਦੀ ਯੋਗ ਵੰਡ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਅੰਤਿਮ ਛੋੜ ਤੱਕ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚੇ। ਕਿਸਾਨਾਂ ਦੀਆਂ ਸਿੰਜਾਈ ਸਬੰਧੀ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਖੇਤੀਬਾੜੀ ਦੇ ਕੰਮਾਂ ਵਿੱਚ ਪ੍ਰੇਸ਼ਾਨੀ ਨਾ ਹੋਵੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਸਿੰਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਏ ਰੱਖਣ ਲਈ ਵਚਨਬੱਧ ਹੈ। ਕਿਸਾਨਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਸਮੱਸਿਆਵਾਂ ਦਾ ਪੱਕਾ ਹੱਲ ਯਕੀਨੀ ਬਣਾਇਆ ਜਾਵੇਗਾ।