Saturday, October 31Malwa News
Shadow

ਕੈਬਨਿਟ ਮੰਤਰੀ ਨੇ 3 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਵੰਡੇ ਦਸਤਾਵੇਜ਼

ਮਲੋਟ / ਸ੍ਰੀ ਮੁਕਤਸਰ ਸਾਹਿਬ 30  ਅਕਤੂਬਰ-                        ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ  ਸਮਾਜਿਕ ਸੁਰੱਖਿਆ, ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ  ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ  ਦੇ  ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ।
                       ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਅਧਿਕਾਰਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੀ ਜਾਇਦਾਦ ਸਬੰਧੀ ਸਥਿਤੀ ਹੋਰ ਸਪੱਸ਼ਟ ਅਤੇ ਮਜ਼ਬੂਤ ਹੋਵੇਗੀ।
                    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ—ਨਾਲ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦੀ ਪਹੁੰਚ ਵੀ ਯਕੀਨੀ ਬਣਾਈ ਜਾ ਰਹੀ ਹੈ।
                    ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਜਾਂ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਲੋਕਾਂ ਲਈ ਮਹੱਤਵਪੂਰਨ ਰਿਕਾਰਡ ਵਜੋਂ ਕੰਮ ਕਰਨਗੇ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸਬੰਧੀ ਅਧਿਕਾਰਤ ਦਸਤਾਵੇਜ਼ ਉਪਲਬਧ ਹੋਵੇਗਾ ਅਤੇ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਵੱਖ—ਵੱਖ ਕੰਮਾਂ ਲਈ ਵੀ ਸਹੂਲਤ ਮਿਲੇਗੀ।