Saturday, October 31Malwa News
Shadow

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

284ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 152 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,837 ਹੋ ਗਈ ਹੈ।

ਇਸ ਤੋਂ ਇਲਾਵਾ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 609ਵੇਂ ਦਿਨ ਵੀ ਜਾਰੀ ਰੱਖਦਿਆਂ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ, 1 ਕਿਲੋ ਅਫੀਮ, 680 ਨਸ਼ੀਲੀਆਂ ਗੋਲੀਆਂ ਅਤੇ 13,400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 609 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89,774 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।