Sunday, November 9Malwa News
Shadow

ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

ਲੁਧਿਆਣਾ, 13 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ।

ਆਪਣੇ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਨੇ ਚੈਂਪੀਅਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਯਾਦਗਾਰੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ।

ਤਰੁਣ ਸ਼ਰਮਾ ਨੇ ਵੀ ਇਸ ਸਨਮਾਨ ਲਈ ਸੁ਼ਕਰਾਨਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।