Thursday, November 19Malwa News
Shadow

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਡਾਢੀ ਵਿਖੇ 11ਵੇਂ ਮੰਗਲਵਾਰ ਸ੍ਰੀ ਹਨੂੰਮਾਨ ਚਾਲੀਸਾ ਦਾ ਕੀਤਾ ਪਾਠ

ਕੀਰਤਪੁਰ ਸਾਹਿਬ 18 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਬੀਤੀ ਰਾਤ ਪਿੰਡ ਡਾਢੀ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ 21 ਮੰਗਲਵਾਰ ਭਜਨ ਸੰਧਿਆ ਸੰਕਲਪ ਤਹਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ 11ਵੇਂ ਮੰਗਲਵਾਰ ਕਰਵਾਏ ਗਏ ਸ੍ਰੀ ਹਨੂੰਮਾਨ ਚਾਲੀਸਾ ਜੀ ਦੇ ਪਾਠ ਵਿੱਚ ਸ਼ਾਮਲ ਹੋ ਕੇ ਸ੍ਰੀ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਮਾਹੌਲ ਭਗਤੀਮਈ ਰਿਹਾ ਅਤੇ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ੍ਰੀ ਹਨੂੰਮਾਨ ਚਾਲੀਸਾ ਜੀ ਦੇ ਪਾਠ ਵਿੱਚ ਹਾਜ਼ਰੀ ਭਰੀ।

        ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਹਨੂੰਮਾਨ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸਮੁੱਚੇ ਇਲਾਕੇ ਦੀ ਖੁਸ਼ਹਾਲੀ, ਤਰੱਕੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਸੰਗਤ ਦੀ ਸ਼ਮੂਲੀਅਤ ਸਮਾਜ ਵਿੱਚ ਸਕਾਰਾਤਮਕ ਸੋਚ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਨੇ ਸਮੂਹ ਸੰਗਤ ਨੂੰ ਧਾਰਮਿਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ।

       ਜ਼ਿਕਰਯੋਗ ਹੈ ਕਿ 21 ਮੰਗਲਵਾਰ ਭਜਨ ਸੰਧਿਆ ਸੰਕਲਪ ਤਹਿਤ ਇਲਾਕੇ ਦੇ ਵੱਖ-ਵੱਖ ਸਥਾਨਾਂ ‘ਤੇ ਲਗਾਤਾਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਹਰ ਮੰਗਲਵਾਰ ਸ੍ਰੀ ਹਨੂੰਮਾਨ ਚਾਲੀਸਾ ਜੀ ਦੇ ਪਾਠ ਅਤੇ ਭਜਨ ਸੰਧਿਆ ਰਾਹੀਂ ਸੰਗਤ ਨੂੰ ਪ੍ਰਭੂ ਭਗਤੀ ਨਾਲ ਜੋੜਿਆ ਜਾ ਰਿਹਾ ਹੈ। ਪਿੰਡ ਡਾਢੀ ਵਿਖੇ ਹੋਏ ਇਸ 11ਵੇਂ ਮੰਗਲਵਾਰ ਦੇ ਸਮਾਗਮ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਇਲਾਕੇ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੀ ਸੁੱਖ-ਸ਼ਾਂਤੀ ਲਈ ਵੀ ਕਾਮਨਾ ਕੀਤੀ ਗਈ।

      ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਦਯਾ ਰਾਮ ਸਿੰਘ, ਸਰਪੰਚ ਦਰਸ਼ਨ ਸਿੰਘ, ਆੜ੍ਹਤੀ ਸ਼ੋਟੂ ਸਿੰਘ, ਬਾਲੀ ਸਿੰਘ, ਪਰਮਿੰਦਰ ਸਿੰਘ ਜਿੰਮੀ, ਗੁਰਦਾਸ ਸਿੰਘ, ਦੀਪਕ ਕੁਮਾਰ, ਰਮਨ ਕੁਮਾਰ, ਮਨੋਜ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।