Thursday, November 19Malwa News
Shadow

ਫਿਰੋਜ਼ਪੁਰ ਨੇ ਰੂਪਨਗਰ ਨੂੰ ਹਰਾ ਕੇ ਰੱਸਾ ਕਸ਼ੀ ਦਾ ਖਿਤਾਬ ਜਿੱਤਿਆ

ਰੂਪਨਗਰ, 18 ਨਵੰਬਰ: 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਹਿਤ ਅੰਡਰ-17 ਲੜਕੀਆਂ ਦੇ ਰੱਸਾ ਕਸ਼ੀ ਮੁਕਾਬਲੇ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ।

ਇਸ ਸਬੰਧੀ ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਸ਼ਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 20 ਜ਼ਿਲ੍ਹਿਆਂ ਦੀਆਂ ਲਗਭਗ 240 ਖਿਡਾਰਨਾਂ ਨੇ ਜੇਤੂ ਟਰਾਫ਼ੀ ਹਾਸਲ ਕਰਨ ਲਈ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ਮੌਕੇ ਸ੍ਰੀਮਤੀ ਭਾਰਤੀ ਸੈਣੀ, ਡਾਇਰੈਕਟਰ ਨੇਤਾ ਜੀ ਮਾਡਲ ਸਕੂਲ ਅਤੇ ਸ੍ਰੀਮਤੀ ਸੀਮਾ, ਪ੍ਰਿੰਸੀਪਲ ਨੇਤਾ ਜੀ ਮਾਡਲ ਸਕੂਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ ਵਿੱਚ ਰੂਪਨਗਰ ਨੇ ਲੁਧਿਆਣਾ ਨੂੰ ਅਤੇ ਦੂਜੇ ਸੈਮੀਫਾਈਨਲ ਵਿੱਚ ਫਿਰੋਜ਼ਪੁਰ ਨੇ ਮਾਨਸਾ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ। ਫਾਈਨਲ ਮੁਕਾਬਲਾ ਬੇਹੱਦ ਦਿਲਚਸਪ ਰਿਹਾ, ਜਿਸ ਵਿੱਚ ਫਿਰੋਜ਼ਪੁਰ ਦੀ ਟੀਮ ਨੇ ਰੂਪਨਗਰ ਨੂੰ ਮਾਤ ਦੇ ਕੇ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਮਾਨਸਾ ਨੇ ਲੁਧਿਆਣਾ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਟੇਟ ਐਵਾਰਡੀ ਪ੍ਰਿੰਸੀਪਲ ਸ੍ਰੀ ਜਗਤਾਰ ਸਿੰਘ ਲੌਂਗੀਆ ਅਤੇ ਸ੍ਰੀਮਤੀ ਭਾਰਤੀ ਸੈਣੀ ਵੱਲੋਂ ਸਾਂਝੇ ਤੌਰ ‘ਤੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ, ਕਿਉਂਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਸਹਿਯੋਗ ਅਤੇ ਟੀਮ ਭਾਵਨਾ ਦਾ ਵਿਕਾਸ ਵੀ ਕਰਦੀਆਂ ਹਨ।

ਇਸ ਮੌਕੇ ਹੈੱਡਮਾਸਟਰ ਪਵਨ ਕੁਮਾਰ, ਹਰਮਨਦੀਪ ਸਿੰਘ, ਗੁਰਜੀਤ ਸਿੰਘ, ਰਣਬੀਰ ਕੌਰ, ਦਵਿੰਦਰ ਸਿੰਘ, ਆਸ਼ੀਸ਼ ਗਗਨੇਜਾ ਅਤੇ ਪੰਕਜ ਵਸ਼ਿਸ਼ਟ ਸਮੇਤ ਹੋਰ ਪਤਵੰਤੇ ਹਾਜ਼ਰ ਸਨ।