Saturday, November 21Malwa News
Shadow

ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਅਤੇ ਕੁਇਜ਼ ਦੇ ਮੁਕਾਬਲੇ ਕਰਵਾਏ

ਬਰਨਾਲਾ, 21 ਨਵੰਬਰਃ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ. ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਕਰਨ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿੱਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਜ਼ਿਲਾ ਪੱਧਰੀ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ।

ਸਹਾਇਕ ਕਮਿਸ਼ਨਰ (ਜਨਰਲ) ਡਾ. ਰਿੰਪੀ ਗਰਗ ਨੇ ਕਿਹਾ ਕਿ 

ਸਵੀਪ ਤਹਿਤ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਅਤੇ ਖ਼ਾਸ ਤੌਰ ‘ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸਵੀਪ ਤਹਿਤ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਵਿਧਾਨ ਸਭਾ ਹਲਕਾ ਪੱਧਰ ‘ਤੇ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਦੇ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚੋਂ ਵਧੀਆ ਕਾਰਗੁਜ਼ਾਰੀ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 20 ਵਿਦਿਆਰਥੀ ਚੁਣੇ ਗਏ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੂੰ ਵਿਸ਼ੇਸ਼ ਤੌਰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।