Sunday, November 22Malwa News
Shadow

ਲੰਬੀ ‘ਚ ਆਪ ਹੋਰ ਮਜ਼ਬੂਤ, ਅੱਧਾ ਦਰਜਨ ਟਕਸਾਲੀ ਅਕਾਲੀ ਆਗੂ ਧੀਰਾ ਖੁੱਡੀਆਂ ਦੀ ਅਗਵਾਈ ਹੇਠ ‘ਆਪ’ ‘ਚ ਸ਼ਾਮਲ

ਲੰਬੀ, 22 ਨਵੰਬਰ: ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪੰਜਾਬ ਕੰਟੇਨਰ ਐਂਡ ਵੇਅਰਹਾਊਸਿੰਗ ਦੇ ਚੇਅਰਮੈਨ ਅਤੇ ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਅਗਵਾਈ ਹੇਠ ਪਿੰਡ ਸ਼ੇਰਾਂਵਾਲੀ ਵਿਖੇ ਅੱਧਾ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਧੀਰਾ ਖੁੱਡੀਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਧੀਰਾ ਖੁੱਡੀਆਂ ਨੇ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਤੋਂ ਬਾਅਦ ਉਹ ਲਗਾਤਾਰ ਹਲਕੇ ਦੇ ਪਿੰਡਾਂ ਵਿੱਚ ਸਰਗਰਮ ਨਜ਼ਰ ਆ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਬਾਰੇ ਜਾਣੂ ਕਰਵਾ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਚੋਣ ਸਰਗਰਮੀਆਂ ਨਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਹੋਰ ਗਤੀ ਮਿਲ ਰਹੀ ਹੈ।

ਇਸ ਮੌਕੇ ਧੀਰਾ ਖੁੱਡੀਆਂ ਨੇ ਕਿਹਾ ਕਿ ਹਲਕਾ ਲੰਬੀ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਅਤੇ ਸਮਰਥਨ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਲਕਾ ਲੰਬੀ ਵਿੱਚ ਵਿਕਾਸ, ਲੋਕਾਂ ਦੀ ਭਲਾਈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਪਾਰਟੀ ਨਾਲ ਜੁੜਨ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਮੇਸ਼ ਕੁਮਾਰ, ਸੁਖਦੇਵ ਰਾਮ, ਪਿੱਪਲ ਸਿੰਘ, ਜਗਜੀਤ ਸਿੰਘ, ਹਰਭਜਨ, ਜਤਿੰਦਰ ਸਿੰਘ ਅਤੇ ਮਲਕੀਤ ਸਿੰਘ ਸ਼ਾਮਲ ਸਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਲਖਵਿੰਦਰ ਸਿੰਘ ਸ਼ੇਰਾਂਵਾਲੀ, ਬਲਾਕ ਪ੍ਰਧਾਨ ਗੁਰਚਰਨ ਸਿੰਘ ਚੰਨਾ, ਜਸ਼ਨਦੀਪ ਸਿੰਘ, ਭਜਨ ਲਾਲ, ਪ੍ਰਧਾਨ ਰਘਬੀਰ ਸਿੰਘ ਫਤੂਹੀ ਖੇੜਾ, ਚਾਨਣ ਸਿੰਘ, ਬਲੋਰ ਸਿੰਘ, ਨੰਬਰਦਾਰ ਮਨਦੀਪ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਗੁਰਦੀਪ ਸਿੰਘ ਫਤੂਹੀ ਖੇੜਾ ਅਤੇ ਪੀਏ ਦਰੋਗਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।