Sunday, November 22Malwa News
Shadow

ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਤਰਨ ਤਾਰਨ, 22 ਨਵੰਬਰ :
       ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਾਵਰ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ, ਨਵੀਂ ਵੋਟ ਬਣਵਾਉਣ ਅਤੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ।

ਉਨ੍ਹਾਂ ਦੱਸਿਆ ਕਿ 6 ਦਸੰਬਰ 2026 ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਉਣ ਅਤੇ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ।

ਉਨ੍ਹਾਂ ਨੇ ਸਮੂਹ ਯੋਗ ਨਾਗਰਿਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿੱਚ ਦਰਜ ਆਪਣਿਆਂ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ।