
ਫ਼ਰੀਦਕੋਟ 25 ਨਵੰਬਰ- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ‘ਸਵੀਪ’ ਪ੍ਰੋਜੈਕਟ ਤਹਿਤ ਅੱਜ ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਰਚਨਾ ਮੁਕਾਬਲੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਜ) ਫ਼ਰੀਦਕੋਟ ਸ੍ਰੀ ਕੇਸ਼ਵ ਗੋਇਲ ਦੀ ਯੋਗ ਅਗਵਾਈ ਹੇਠ ਕਰਵਾਏ ਗਏ।
ਇਹ ਸਮੁੱਚੇ ਮੁਕਾਬਲੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ (ਸੈਕੰਡਰੀ) ਮੈਡਮ ਅੰਜਨਾ ਕੌਂਸਲ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹੇ। ਉਨ੍ਹਾਂ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਅਤੇ ਭਵਿੱਖ ਵਿੱਚ ਜ਼ਿੰਮੇਵਾਰ ਵੋਟਰ ਬਣਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੋਟਰ ਜਾਗਰੂਕਤਾ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।
ਇਸ ਮੌਕੇ ਪ੍ਰਿੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਲੇਖ ਮੁਕਾਬਲਿਆਂ ਵਿੱਚ ਮਨਵੀਰ ਕੌਰ, ਬਲਬੀਰ ਸਕੂਲ ਆਫ ਐਮੀਨੈਂਸ, ਪ੍ਰਭਜੋਤ ਕੌਰ, ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ, ਧੈਰਿਅਮ ਦੁਆ ਡੀ.ਏ.ਵੀ ਸਕੂਲ ਕੋਟਕਪੂਰਾ, ਨਵਨੀਤ ਕੌਰ ਪੀ.ਐਮ.ਸ੍ਰੀ ਸਰਕਾਰੀ (ਕੰ) ਸੀਨੀਅਰ ਸਕੈਂਡਰੀ ਸਕੂਲ ਜੈਤੋ ਅਤੇ ਕੁਇਜ਼ ਮੁਕਾਬਲਿਆਂ ਵਿੱਚ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ(ਕੰ) ਸੀਨੀਅਰ ਸਕੈਂਡਰੀ ਸਕੂਲ,ਫ਼ਰੀਦਕੋਟ, ਸ.ਸ.ਸ.ਸ ਰੋੜੀਕਪੂਰਾ, ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਡੀ.ਏ.ਵੀ ਕੋਟਕਪੂਰਾ, ਸ.ਸ.ਸ.ਸ(ਕੰ) ਪੰਜਗਰਾਈ ਕਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ੍ਰੀ ਜਸਬੀਰ ਸਿੰਘ ਜੱਸੀ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨੋਡਲ ਅਫ਼ਸਰ ਦਾ ਧੰਨਵਾਦ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਹਰਬਿੰਦਰ ਸਿੰਘ ਪੰਜਾਬੀ ਮਾਸਟਰ, ਪੁਸ਼ਪਦੀਪ ਕੌਰ ਅੰਗਰੇਜੀ ਲੈਕਚਰਾਰ ਵੱਲੋਂ ਨਿਭਾਈ ਗਈ।