Friday, November 27Malwa News
Shadow

ਸਪੀਕਰ ਸੰਧਵਾਂ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਕੋਟਕਪੂਰਾ  27 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਹਰੀ ਝੰਡੀ ਦਿਖਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਸਦਕਾ ਸੂਬੇ ਦੇ ਆਮ ਅਤੇ ਲੋੜਵੰਦ ਲੋਕ, ਖਾਸ ਕਰਕੇ ਬਜ਼ੁਰਗ, ਬਿਨਾਂ ਕਿਸੇ ਆਰਥਿਕ ਬੋਝ ਦੇ ਬੜੀ ਆਸਾਨੀ ਨਾਲ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਸਕਦੇ ਹਨ।

ਸ. ਸੰਧਵਾਂ ਨੇ ਅੱਗੇ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਆਦਿ ‘ਤੇ ਹੋਣ ਵਾਲਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਯਾਤਰਾ ‘ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੀ ਅਰਦਾਸ ਕਰਨ ਦੀ ਅਪੀਲ ਕੀਤੀ।                                                                                                       

ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।