Sunday, September 21Malwa News
Shadow

ਜਲਦੀ ਖਾਲੀ ਹੋਵੇਗਾ ਮੋਹਾਲੀ ਦਾ ਡੰਪਿੰਗ ਗਰਾਊਂਡ

ਚੰਡੀਗੜ੍ਹ, 4 ਜਨਵਰੀ : ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੋਹਾਲੀ ਦੇ ਡੰਪਿੰਗ ਗਰਾਊਂਡ ਨੂੰ ਬਹੁਤ ਜਲਦੀ ਖਾਲੀ ਕਰਵਾ ਦਿੱਤਾ ਜਾਵੇਗਾ ਅਤੇ ਇਹ ਪ੍ਰੋਜੈਕਟ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਅੱਜ ਇਥੇ ਮੋਹਾਲੀ ਫੇਜ਼ 8 ਦੇ ਉਦਯੋਗਪਤੀਆਂ ਦਾ ਇਕ ਵਫਦ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੋਹਾਲੀ ਵਾਸੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਹਾਲੀ ਦਾ ਗਾਰਬੇਜ ਡੰਪਿੰਗ ਗਰਾਊਂਡ ਖਾਲੀ ਕਰਾਉਣ ਦਾ ਪ੍ਰੋਜੈਕਟ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਨੂੰ ਸੁੰਦਰ ਅਤੇ ਸਾਫ ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਉਦਯੋਗਾਂ ਨੂੰ ਵੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦਾ ਉਦਯੋਗਿਕ ਵਿਕਾਸ ਲਈ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।