Thursday, November 6Malwa News
Shadow

ਸ਼ਹਿਰਾਂ ਦੀ ਸਾਫ ਸਫਾਈ ਲਈ ਸਖਤ ਹਦਾਇਤਾਂ

ਜੈਤੋ, 16 ਜਨਵਰੀ : ਸਰਕਾਰ ਵਲੋਂ ਸ਼ਹਿਰਾਂ ਦੀ ਸਾਫ ਸਫਾਈ ਵਿਚ ਸੁਧਾਰ ਲਿਆਉਣ ਦੇ ਯਤਨਾਂ ਅਧੀਨ ਅੱਜ ਜਿਲਾ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਜਸਵੀ ਅਲੰਕਾਰ ਨੇ ਜੈਤੋ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾ ਨ ਉਨ੍ਹਾਂ ਨੇ ਕੂੜੇ ਕਰਕਟ ਦੀ ਖਾਦ ਤਿਆਰ ਕਰਨ ਲਈ ਲਗਾਏ ਗਏ ਪ੍ਰੋਸੈਸਿੰਗ ਪਲਾਂਟ ਵਿਚ ਸੈਗਰੀਗੇਸ਼ਨ ਪ੍ਰੋਸੈਸ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਲਿੰਗ ਕੀਤੀ ਜਾ ਰਹੀ ਪਲਾਸਿਟਕ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਨਰਸਰੀਆਂ ਅਤੇ ਕਿਸਾਨਾਂ ਨਾਲ ਸੰਪਰਕ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਗਈ ਖਾਦ ਵੇਚਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰਾਂ ਵਿਚ ਸਾਫ ਸਫਾਈ ਦੇ ਮਾਮਲੇ ਵਿਚ ਕੋਈ ਵੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਕਾਰਜ ਸਾਧਕ ਅਫਸਰ ਅੰਮ੍ਰਿਤ ਲਾਲ ਵੀ ਹਾਜਰ ਸਨ