
ਫਰੀਦਕੋਟ 28 ਜੂਨ,
ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ, ਗੁਣਵੱਤਾ ਆਦਿ ਦਾ ਨਿਰੀਖਣ ਕਰਨ ਲਈ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ।
ਉਨ੍ਹਾਂ ਡੋਗਰ ਬਸਤੀ, ਪੱਖੀ ਕਲਾ, ਭਾਣਾ, ਢੁੱਡੀ ਦੇ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਅਤੇ ਮੌਕੇ ਤੇ ਕੀਤੀ ਜਾ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ । ਉਨ੍ਹਾਂ ਵੱਖ-ਵੱਖ ਸਕੀਮਾਂ ਤਹਿਤ ਦਿੱਤੀ ਜਾ ਰਹੀ ਕਣਕ ਦੀ ਕੁਆਲਿਟੀ, ਇਸ ਦੀ ਵੰਡ ਆਦਿ ਬਾਰੇ ਜਾਣਕਾਰੀ ਲਈ ਅਤੇ ਸਭ ਸੰਤੁਸ਼ਟੀਜਨਕ ਪਾਇਆ। ਡਿਪੂਆਂ ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਨਾ ਲੱਗੇ ਹੋਣ ਕਾਰਨ ਉਨ੍ਹਾਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਬੰਧੀ ਹਦਾਇਤ ਕੀਤੀ ।
ਉਨ੍ਹਾਂ ਮੌਕੇ ਤੇ ਮੌਜੂਦ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਲਾਭਪਾਤਰੀਆ ਨੇ ਕਣਕ ਦੀ ਵੰਡ ਸਬੰਧੀ ਸਤੁੰਸ਼ਟੀ ਪ੍ਰਗਟ ਕੀਤੀ ਗਈ। ਉਨ੍ਹਾਂ ਮੌਕੇ ਤੇ ਮੌਜੂਦ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਲਾਭਪਾਤਰੀਆ ਨੂੰ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਉਹ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਕੋਲ ਦਰਜ ਕਰਵਾ ਸਕਦੇ ਹਨ ਅਤੇ ਕਮਿਸ਼ਨ ਦੀ ਵੈਬਸਾਈਟ ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।