ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ ਵਲੋਂ ਚੋਣਾ ਵਿਚ ਜਿੱਤ ਹਾਸਲ ਕਰਨ ਅਤੇ ਪਾਰਟੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਮਿਲਣ ਦੀ ਖੁਸ਼ੀ ਵਿਚ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਇਹ ਸ਼ੁਕਰਾਨਾ ਯਾਤਰਾ 26 ਨਵੰਬਰ ਨੂੰ ਪਟਿਆਲਾ ਵਿਖੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਲੁਧਿਆਣਾ, ਜਲੰਧਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਵਿਖੇ ਪਹੁੰਚੇਗੀ। ਅੰਮ੍ਰਿਤਸਰ ਵਿਖੇ ਦੁਰਗਾ ਮੰਦਰ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਰਾਮ ਤੀਰਥ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਇਹ ਯਾਤਰਾ 26 ਨਵੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ। ਇਸ ਕਾਨਫਰੰਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਆਪ ਦੇ ਸਪੋਕਸਮੈਨ ਬਿਕਰਮਜੀਤ ਪਾਸੀ ਅਤੇ ਅਮਨਦੀਪ ਸਿੰਘ ਮੋਹੀ ਵੀ ਹਾਜਰ ਸਨ।