Thursday, June 12Malwa News
Shadow

ਮੁੱਖ ਮੰਤਰੀ ਨੇ ਕੀਤਾ 30 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇਸ਼ ਵਿਚੋਂ ਪਹਿਲਾ ਸੂਬਾ ਬਣੇਗਾ, ਜਿਥੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਆਈ ਹੈ। ਉਨ੍ਹਾਂ ਨੇ ਅੱਜ ਪਿੰਡ ਚੌਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਅੱਜ ਇਕੋ ਵੇਲੇ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸਿਲਸਲਾ ਜਾਰੀ ਰਹੇਗਾ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਪੰਜਾਬ ਵਿਚ ਜੋ ਵੀ ਮੁੱਖ ਮੰਤਰੀ ਬਣਿਆ, ਉਸ ਨੇ ਲੋਕਾਂ ਦੀ ਬਾਤ ਨਹੀਂ ਪੁੱਛੀ। ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਦਾ ਚੁਣਿਆ ਹੋਇਆ ਮੁੱਖ ਮੰਤਰੀ ਲੋਕਾਂ ਵਿਚ ਆ ਕੇ ਫੈਸਲੇ ਕਰਦਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹੁਣ 90 ਫੀਸਦੀ ਲੋਕਾਂ ਨੂੰ ਬਿਜਲੀ ਫਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਵਾਲੇ ਮੁੱਖ ਮੰਤਰੀਆਂ ਜਾਂ ਮੰਤਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੀ ਅਹਿਸਾਸ ਹੋਣਾ ਸੀ, ਕਿਉਂਕਿ ਉਨ੍ਹਾਂ ਨੇ ਕਿਹੜਾ ਖੇਤਾਂ ਵਿਚ ਜਾ ਕੇ ਨੱਕੇ ਮੋੜੇ ਸਨ। ਭਗਵੰਤ ਮਾਨ ਨੇ ਕਿਹਾ ਕਿ ਉਹ ਜਿਮੀਦਾਰਾਂ ਦਾ ਮੁੰਡਾ ਹੈ ਇਸ ਲਈ ਕਿਸਾਨਾਂ ਦੀ ਹਰ ਸਮੱਸਿਆ ਨੂੰ ਪੂਰੀ ਤਰਾਂ ਜਾਣਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਪੰਜਾਬ ਵਿਚ ਹਰ ਖੇਤਰ ਵਿਚ ਸਹੂਲਤਾਂ ਦੀ ਝੜੀ ਲਗਾ ਦਿੱਤੀ ਹੈ। ਅਗਲੇ ਸਮੇਂ ਵਿਚ ਪੰਜਾਬ ਇਕ ਅਜਿਹਾ ਸੂਬਾ ਹੋਵੇਗਾ ਜਿਥੇ ਆਮ ਲੋਕਾਂ ਨੂੰ ਹਰ ਤਰਾਂ ਦੀ ਸਹੂਲਤ ਮਿਲੇਗੀ।
ਆਮ ਆਦਮੀ ਕਲੀਨਿਕਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਛੋਟੀ ਜਿਹੀ ਬਿਮਾਰੀ ਲਈ ਦੂਰ ਦੂਰ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ। ਹੁਣ ਹਰ ਪਿੰਡ ਵਿਚ ਆਮ ਆਦਮੀ ਕਲੀਨਿਕ ਖੋਲ੍ਹ ਦਿੱਤੇ ਗਏ ਹਨ। ਹੁਣ ਕਿਸੇ ਨੂੰ ਵੀ ਆਮ ਬਿਮਾਰੀ ਲਈ ਸ਼ਹਿਰ ਜਾਣ ਦੀ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹਰ ਤਰਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।

https://youtu.be/6XP4T4hcQ4c

Basmati Rice Advertisment