Saturday, January 25Malwa News
Shadow

ਹੁਣ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘੱਟ ਗਈ ਹੈ – ਨੀਲ ਗਰਗ

ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 16 ਮਾਰਚ 2022 (ਜਿਸ ਦਿਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ) ਬਹੁਤ ਵੱਡੀ ਸਫਲਤਾ ਦਾ ਦਿਨ ਹੈ। ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਇਆ।

ਮੰਗਲਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਤਕਰੀਬਨ ਹਰ ਰੋਜ਼ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ। ਆਮ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ ਕਿ ਨਹਿਰੀ ਪਾਣੀ ਸਾਰੇ ਖੇਤਾਂ ਤੱਕ ਪਹੁੰਚ ਸਕਦਾ ਹੈ, ਪਰ ਅੱਜ ਇਹ ਹਕੀਕਤ ਵਿੱਚ ਬਦਲ ਗਿਆ ਹੈ।

ਆਮ ਆਦਮੀ ਕਲੀਨਿਕ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਆਈ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹਨ।  ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 30 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।  ਉਨ੍ਹਾਂ ਕਿਹਾ ਕਿ ਪਹਿਲਾਂ ਜੋ ਡਿਸਪੈਂਸਰੀ ਮੌਜੂਦ ਸੀ, ਉਹ ਸਿਰਫ਼ ਨਾਂ ਦੀ ਸੀ। ਉੱਥੇ ਇਲਾਜ ਦੀ ਕੋਈ ਸਹੂਲਤ ਨਹੀਂ ਸੀ। 

ਆਮ ਆਦਮੀ ਕਲੀਨਿਕਾਂ ਕਾਰਨ ਜ਼ਿਲ੍ਹਾ ਹਸਪਤਾਲਾਂ ਅਤੇ ਹੋਰ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੀ ਭੀੜ ਘਟ ਗਈ ਹੈ, ਜਿਸ ਕਾਰਨ ਉੱਥੇ ਵੀ ਲੋਕਾਂ ਦਾ ਵਧੀਆ ਇਲਾਜ ਹੋ ਰਿਹਾ ਹੈ ਕਿਉਂਕਿ ਹੁਣ ਖੰਘ-ਬੁਖਾਰ ਵਰਗੀਆਂ ਛੋਟੀਆਂ-ਮੋਟੀਆਂ ਬਿਮਾਰੀਆਂ ਕਾਰਨ ਮਾਹਿਰ ਡਾਕਟਰਾਂ ਦਾ ਸਮਾਂ ਖਰਾਬ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਇੱਕ ਅੰਤਰਰਾਸ਼ਟਰੀ ਸਰਵੇਖਣ ਵਿੱਚ ਪੰਜਾਬ  85 ਦੇਸ਼ਾਂ ਵਿੱਚੋਂ ਨੰਬਰ-1 ‘ਤੇ ਆਇਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਕਾਰਨ ਪੰਜਾਬ ਦੇ ਲੋਕਾਂ ਦੀ ਪਿਛਲੇ ਦੋ ਸਾਲਾਂ ਵਿੱਚ ਕਰੀਬ 1030 ਕਰੋੜ ਰੁਪਏ ਦੀ ਬੱਚਤ ਹੋਈ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਆਮ ਆਦਮੀ ਕਲੀਨਿਕਾਂ ਨੇ ਨਾ ਸਿਰਫ਼ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ, ਸਗੋਂ ਹਜ਼ਾਰਾਂ ਨੌਕਰੀਆਂ ਵੀ ਪੈਦਾ ਕੀਤੀਆਂ।  ਇਨ੍ਹਾਂ ਕਲੀਨਿਕਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਵੀ ਭਰਤੀ ਕੀਤੀ ਗਈ ਹੈ। 

ਨੀਲ ਗਰਗ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕ ਦਾ ਲਾਭ ਉਠਾਉਣ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਲਈ ਪੈਸੇ ਜਾਰੀ ਕਰਨ ਦੀ ਵੀ ਅਪੀਲ ਕੀਤੀ।  ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਤੁਹਾਡੇ ਹਲਕੇ ਵਿੱਚ ਇੱਕ ਆਮ ਆਦਮੀ ਦਾ ਕਲੀਨਿਕ ਵੀ ਹੈ, ਤੁਸੀਂ ਵੀ ਕਦੇ ਉੱਥੇ ਜਾ ਕੇ ਦੇਖੋ ਕਿ ‘ਆਪ’ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਕਿੰਨਾ ਵਧੀਆ ਕੰਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਸਰਕਾਰ ਨੂੰ ਸਵਾਲ ਕਰਦੇ ਹਨ ਪਰ ਜਦੋਂ ਅਸੀਂ ਜਵਾਬ ਦਿੰਦੇ ਹਾਂ ਤਾਂ ਉਹ ਕੁਝ ਨਹੀਂ ਕਹਿੰਦੇ। ਕੱਲ੍ਹ ਵੀ ਉਨ੍ਹਾਂ ਨੇ ਸਾਨੂੰ ਕੋਈ ਜਵਾਬ ਨਹੀਂ ਦਿੱਤਾ।

Punjab Govt Add Zero Bijli Bill English 300x250