Sunday, March 23Malwa News
Shadow

ਆਪ ਨੇ ਪੰਜਾਬ ‘ਚ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਵਿਚ ਹੋਣ ਰਹੀਆਂ ਜ਼ਿਮਨੀ ਚੋਣਾ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਹਲਕੇ ਤੋਂ ਗੁਰਦੀਪ ਸਿੰਘ ਰੰਧਾਵਾ ਉਮੀਦਵਾਰ ਹੋਣਗੇ। ਇਸੇ ਤਰਾਂ ਚੱਬੇਵਾਲ ਹਲਕੇ ਤੋਂ ਇੱਛਾਨ ਸਿੰਘ ਚੱਬੇਵਾਲ ਉਮੀਦਵਾਰ ਹੋਣਗੇ। ਸਭ ਤੋਂ ਚਰਚਿਤ ਹਲਕਾ ਗਿੱਦੜਬਹਾ ਤੋਂ ਹਰਦੀਪ ਸਿੰਘ ਡਿੰਪੀ ਢਿਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਬਰਨਾਲਾ ਹਲਕੇ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਗਿੱਦੜਬਹਾ ਹਲਕੇ ਤੋਂ ਉਮੀਦਵਾਰ ਐਲਾਨੇ ਗਏ ਹਰਦੀਪ ਸਿੰਘ ਡਿੰਪੀ ਢਿੱਲੋਂ ਪੁਰਾਣੇ ਅਕਾਲੀ ਆਗੂ ਸਨ ਅਤੇ ਅਕਾਲੀ ਸਰਕਾਰ ਦੀ ਮਿਹਰਬਾਨੀ ਸਦਕਾ ਹੀ ਉਨ੍ਹਾਂ ਦੀ ਟਰਾਂਸਪੋਰਟ ‘ਦੀਪ ਟਰਾਂਸਪੋਰਟ’ ਨੇ ਬਹੁਤ ਹੀ ਥੋੜੇ ਸਮੇਂ ਵਿਚ ਤਰੱਕੀ ਕੀਤੀ ਅਤੇ ਪੰਜਾਬੀ ਦੀ ਵੱਡੀ ਟਰਾਂਸਪੋਰਟ ਬਣ ਗਈ। ਹੁਣ ਸੁਖਬੀਰ ਸਿੰਘ ਬਾਦਲ ਨਾਲ ਮੱਤਭੇਦਾਂ ਕਾਰਨ ਉਨ੍ਹਾਂ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਆਮ ਆਦਮੀ ਪਾਰਟੀ ਨੇ ਡਿੰਪੀ ਢਿਲੋਂ ਨੂੰ ਗਿੱਦੜਬਹਾ ਤੋਂ ਉਮੀਦਵਾਰ ਐਲਾਨ ਦਿੱਤਾ। ਇਹ ਵਿਧਾਨ ਸਭਾ ਹਲਕਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਹਲਕਾ ਹੈ, ਜਿਥੋਂ ਉਹ ਵਿਧਾਇਕ ਚੁਣੇ ਜਾਂਦੇ ਰਹੇ ਹਨ। ਇਸੇ ਤਰਾਂ ਪੁਰਾਣੇ ਅਕਾਲੀ ਆਗੂ ਤੇ ਫਿਰ ਕਾਂਗਰਸ ਸਰਕਾਰ ਦੌਰਾਨ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਦਾ ਵੀ ਇਹ ਨਿੱਜੀ ਹਲਕਾ ਹੈ। ਅੱਜਕੱਲ੍ਹ ਮਨਪ੍ਰੀਤ ਸਿੰਘ ਬਾਦਲ ਭਾਰਤੀ ਜਨਤਾ ਪਾਰਟੀ ਦੇ ਆਗੂ ਹਨ ਅਤੇ ਉਹ ਭਾਜਪਾ ਦੀ ਟਿਕਟ ਤੋਂ ਹੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਅੱਜ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਸੂਚੀ ਰਿਲੀਜ਼ ਕੀਤੇ ਜਾਣ ਨਾਲ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚੋਣ ਸਰਗਰਮੀ ਤੇਜ ਹੋ ਗਈ ਹੈ।

ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਬਾਦਲ ਦੇ ਕਰੀਬੀ ਰਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।  ਬਰਨਾਲਾ ਤੋਂ ਪਾਰਟੀ ਨੇ ਆਪਣੇ ਪੁਰਾਣੇ ਵਰਕਰ ਹਰਿੰਦਰ ਸਿੰਘ ਧਾਲੀਵਾਲ (35 ਸਾਲ) ਦੇ ਨਾਂ ਦਾ ਐਲਾਨ ਕੀਤਾ ਹੈ।  ਬਰਨਾਲਾ ਵਿਧਾਨ ਸਭਾ ਸੀਟ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।  ਹਰਿੰਦਰ ਧਾਲੀਵਾਲ ਨੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਨੂੜ ਤੋਂ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਹੈ।  ਉਹ 2012 ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰ ਰਹੇ ਹਨ।

‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਬੇਟੇ ਈਸ਼ਾਨ ਚੱਬੇਵਾਲ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਸੀਟ ਵੀ ਡਾ. ਰਾਜਕੁਮਾਰ ਚੱਬੇਵਾਲ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।  ਈਸ਼ਾਨ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਉਨ੍ਹਾਂ ਨੇ ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ ਤੋਂ ਐਮਬੀਬੀਐਸ ਅਤੇ ਐਮਡੀ ਦੀ ਪੜ੍ਹਾਈ ਕੀਤੀ ਹੈ।

 ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਐਲਾਨੀਆ ਹੈ।  ਰੰਧਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਹੋਣ ਤੋਂ ਇਲਾਵਾ ਉਦਯੋਗ ਬੋਰਡ ਦੇ ਸੀਨੀਅਰ ਡਿਪਟੀ ਚੇਅਰਮੈਨ ਵੀ ਹਨ।  ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਪਾਰਟੀ ਦੇ ਉਮੀਦਵਾਰ ਵੀ ਸਨ।

Aap Candidate List

Basmati Rice Advertisment