
ਲੁਧਿਆਣਾ, 19 ਨਜਵਰੀ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੰਤਿਮ ਅਰਦਾਸ ਮੌਕੇ ਅੱਜ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 10 ਜਨਵਰੀ ਨੂੰ ਅਚਾਨਕ ਮੌਤ ਹੋ ਗਈ ਸੀ ਅਤੇ ਉਸਦੀ ਅੰਤਿਮ ਅਰਦਾਸ ਮੌਕੇ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸ਼ਟੈਂਸ਼ਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਇਕ ਬਹੁਤ ਹੀ ਮਿਹਨਤੀ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿਣ ਵਾਲਾ ਇਨਸਾਨ ਸੀ। ਇਸ ਮੌਕੇ ਗੁਰਪ੍ਰੀਤ ਗੋਗੀ ਦੇ ਸਪੁੱਤਰ ਸਵਾਰਜ ਨੇ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ।