ਪਟਿਆਲਾ, 16 ਦਸੰਬਰ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾ ਲਈ ਗਰੰਟੀਆਂ ਦੇ ਦੌਰ ਦੌਰਾਨ ਪਟਿਆਲਾ ਲਈ ਵੀ ਪੰਜ ਗਰੰਟੀਆਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਗਰੰਟੀਆਂ ਦਾ ਐਲਾਲ ਕਰਦਿਆਂ ਕਿਹਾ ਕਿ ਪਟਿਆਲਾ ਵਿਚ ਅਧੁਨਿਕ ਲੋਕਲ ਟਰਾਂਸਪੋਰਟ ਸ਼ੁਰੂ ਕੀਤੀ ਜਾਵੇਗੀ, ਅਧੁਨਿਕ ਤਕਨਾਲੋਜੀ ਨਾਲ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ, ਹਰ ਘਰ ਲਈ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਇਆ ਜਾਵੇਗਾ, ਸੀਵਰੇਜ਼ ਸਿਸਟਮ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਸੜਕਾਂ ਨੂੰ ਅੱਪਗ੍ਰੇਡ ਕਰਕੇ ਟਰੇਫਿਕ ਵਿਚ ਸੁਧਾਰ ਲਿਆਂਦਾ ਜਾਵੇਗਾ।
ਅਮਨ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਚੋਣਾ ਦੌਰਾਨ ਪਟਿਆਲਾ ਦਾ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ। ਇਸ ਲਈ ਮੇਅਰ ਦੇ ਆਹੁਦਾ ਸੰਭਾਲਦਿਆਂ ਹੀ ਇਹ ਪੰਜ ਗਰੰਟੀਆਂ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਅਤੇ ਚੰਗੇ ਪ੍ਰਬੰਧ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪਟਿਆਲਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ ਸਹਿਯੋਗ ਦੇ ਕੇ ਆਪ ਉਮੀਦਵਾਰਾਂ ਨੂੰ ਜਿਤਾਓ ਅਤੇ ਵਿਕਾਸ ਕਾਰਜਾਂ ਵਿਚ ਸਰਕਾਰ ਵਲੋਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।