Sunday, May 31Malwa News
Shadow

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਤਾਂ ਜੋ ਪਰਿਵਾਰਾਂ ਨੂੰ ਪੂਰਾ ਪੋਸ਼ਣ ਮਿਲ ਸਕੇ।

ਸ. ਖੁੱਡੀਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਕੁੱਲ 25,000 ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਬਾਕੀ ਰਹਿੰਦੀਆਂ ਕਿੱਟਾਂ ਵੀ ਅਗਲੇ ਕੁਝ ਦਿਨਾਂ ਵਿੱਚ ਪਹੁੰਚ ਜਾਣਗੀਆਂ, ਜਿਸ ਨਾਲ ਲਾਭਪਾਤਰੀਆਂ ਨੂੰ ਸਮੇਂ ਸਿਰ ਸਹੂਲਤ ਮਿਲ ਸਕੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁਲਾਜ਼ਮਾਂ ਦੇ ਭਵਿੱਖ ਲਈ ਬਹੁਤ ਅਹਿਮ ਫੈਂਸਲਾ ਹੈ।

ਇਸ ਮੌਕੇ ਏਐਫਐਸਓ ਸੰਦੀਪ ਕੁਮਾਰ,ਇੰਸਪੈਕਟਰ ਰਮਨਦੀਪ ਸਿੰਘ, ਇੰਸਪੈਕਟਰ ਭੂਪਿੰਦਰ ਕੁਮਾਰ, ਸਰਪੰਚ ਰੂਪਿੰਦਰ ਸਿੰਘ ਸਿੱਧੂ, ਸਰਪੰਚ ਹਰਮੇਲ ਸਿੰਘ, ਸਾਬਕਾ ਸਰਪੰਚ ਸੁਖਪਾਲ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ, ਬੱਬੀ ਖੁੱਡੀਆਂ, ਸਾਹਿਬ ਸਿੰਘ ਖੁੱਡੀਆਂ, ਪੰਚਾਇਤ ਮੈਂਬਰ ਲਾਭ ਸਿੰਘ, ਗੁਰਲਾਲ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਸੋਮਨਾਥ ਮੈਂਬਰ, ਡਿਪੂ ਹੋਲਡਰ ਦਰਸ਼ਨ ਸਿੰਘ, ਰਾਜਪਾਲ ਸਿੰਘ, ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਪੀਏ ਗੁਰਬਾਜ ਖੁੱਡੀਆਂ ਅਤੇ ਮੀਡੀਆ ਸਲਾਹਕਾਰ ਮੋਹਿਤ ਸੋਨੀ ਹਾਜ਼ਰ ਸਨ।