
ਫਾਜ਼ਿਲਕਾ 23 ਅਕਤੂਬਰ – ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਂਗੁ ਦੇ ਮਦੇਨਜਰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸਾਫ ਸਫਾਈ ਅਤੇ ਫੋਗਿੰਗ ਕਰਵਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ| ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵੱਲੋਂ ਮਲਕਾਣਾ ਮਹਲਾ, ਗਾਂਧੀ ਨਗਰ ਅਤੇ ਐਮਸੀ ਕਲੋਨੀ ਵਿਖੇ ਅਚਨਚੇਤ ਪਹੁੰਚ ਕੇ ਨਗਰ ਕੌਂਸਲ ਦੁਆਰਾ ਕਰਵਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਦਾ ਜਾਇਜ਼ਾ ਲਿਆ|
ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਨਗਰ ਕੌਂਸਲ ਵੱਲੋਂ ਸ਼ਹਿਰਦੇ ਵੱਖ ਵੱਖ ਇਲਾਕਿਆਂ ਵਿਚ ਸਾਫ ਸਫਾਈ ਰੱਖਣ ਅਤੇ ਫੋਗਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ਵਿਖੇ ਕਿਤੇ ਵੀ ਕੂੜਾ ਕਰਕਟ ਦੇ ਢੇਰ ਨਜ਼ਰ ਨਾ ਆਉਣ, ਨਾਲੋ- ਨਾਲ ਸਾਫ ਸਫਾਈ ਕੀਤੀ ਜਾਵੇ, ਤਾਂ ਜੋ ਕਿਸੇ ਕਾਰਨ ਵੀ ਡੇਂਗੂ ਆਦਿ ਬਿਮਾਰੀਆਂ ਦਾ ਪਸਾਰ ਨਾ ਹੋ ਸਕੇ |
ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਕਿਤੇ ਵੀ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ, ਕਿਉਂ ਜੋ ਖੜੇ ਪਾਣੀ ਅੰਦਰ ਹੀ ਮੱਛਰ ਪੈਦਾ ਹੁੰਦਾ ਹੈ ਤੇ ਬਾਅਦ ਵਿੱਚ ਬਿਮਾਰੀ ਆਦਿ ਦਾ ਕਾਰਨ ਬਣ ਜਾਂਦਾ ਹੈ| ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਸ਼ਹਿਰ ਦੇ ਵੱਖ ਵੱਖ ਏਰੀਆ ਵਿਚ ਰੋਜ਼ਾਨਾ ਪੱਧਰ ਤੇ ਫੋਗਿੰਗ ਕਰਵਾਈ ਜਾਵੇ| ਉਨਾਂ ਲੋਕਾਂ ਨੂੰ ਵੀ ਅਪੀਲ ਕਰਦੇ ਕਿਹਾ ਕਿ ਅਗਾਓ ਤੌਰ ਤੇ ਪਰਹੇਜ ਰੱਖੇ ਜਾਣ, ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਵਾਲੇ ਕੱਪੜੇ ਪਾਏ ਜਾਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ ਤੇ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੋਸਲ ਲੋਕਾਂ ਦੀ ਸਿਹਤਯਾਬ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ| ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਪਹਿਲਾਂ ਵੀ ਫੋਗਿੰਗ ਕਰਵਾਈ ਜਾ ਚੁੱਕੀ ਹੈ ਤੇ ਅਗੇ ਵੀ ਲਗਾਤਾਰ ਜਾਰੀ ਰਹੇਗੀ|
ਇਸ ਮੌਕੇ ਨਗਰ ਕੌਂਸਲ ਤੋਂ ਸੈਨਟਰੀ ਇੰਸਪੈਕਟਰ ਜਗਦੀਪ ਅਰੋੜਾ ਆਦਿ ਹੋਰ ਮੌਜੂਦ ਸਨ |