
ਧਨੌਲਾ, 17 ਜਨਵਰੀ-ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ ਵੱਲੋਂ ਨਗਰ ਕੌਂਸਲ ਧਨੌਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।
ਇਸ ਮੌਕੇ ਉਹਨਾਂ ਨੇ ਨਗਰ ਕੌਂਸਲ ਧਨੌਲਾ ਅਧੀਨ ਬਣੇ ਐਮ.ਆਰ.ਐਫ. ਸੈਂਟਰ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਉੱਥੇ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਐਸ.ਟੀ.ਪੀ. ਦਾ ਕੰਮ ਤੈਅ ਸਮੇਂ ਸੀਮਾ ਦੇ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਜਲਦ ਇਸਦਾ ਲਾਭ ਮਿਲ ਸਕੇ।
ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।