
ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਆਧਾਰ ਦੀ ਵਰਤੋਂ ਅਤੇ ਵਿਲੱਖਣ ਪਛਾਣ ਲਾਗੂ ਕਰਨ ਬਾਰੇ ਇਕ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ ਅਤੇ ਪੰਜਾਬ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੀ ਹਦਾਇਤ ਕੀਤੀ।
ਮੁੱਖ ਸਕੱਤਰ ਨੇ ਬੈਂਕਾਂ ਅਤੇ ਡਾਕ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਸਾਰੀਆਂ ਆਧਾਰ ਨਾਮਾਂਕਣ ਕਿੱਟਾਂ ਜਲਦੀ ਐਕਟੀਵੇਟ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਰੇ ਬੱਚਿਆਂ ਨੂੰ ਆਧਾਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਅਤੇ ਬੱਚਿਆਂ ਲਈ ਆਧਾਰ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।