Saturday, May 24Malwa News
Shadow

ਅਗਨੀਵੀਰ ਪ੍ਰੀਖਿਆ ਦੀ ਤਿਆਰੀ ਮੁਫਤ

ਫਰੀਦਕੋਟ 24 ਮਾਰਚ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਰਿਟਾਰਿਡ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੋਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ। ਇਸ ਵਾਰ ਇਹ ਪੇਪਰ ਪੰਜਾਬੀ ਵਿੱਚ ਹੋਣਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨਲਾਈਨ www.joinindianarmy.nic.in ਤੇ ਰਜਿਸਟ੍ਰੇ੍ਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਕੈਂਪ ਵਿੱਚ ਆਉਣ ਸਮੇਂ, ਆਨਲਾਈਨ ਅਪਲਾਈ ਫਾਰਮ ਦੀ ਇੱਕ ਕਾਪੀ, ਦਸਵੀ ਦਾ ਅਸਲ ਸਰਟੀਫਿਕੇਟ, ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਦਾ ਸਰਟੀਫਿਕੇਟ, ਆਧਾਰ ਕਾਰਡ , ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ ਦੀ ਫੋਟੋ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਸਵੇਰੇ 9 ਵਜੇ ਕੈਂਪ ਵਿੱਚ ਆਉਣ।
ਉਨ੍ਹਾਂ ਕਿਹਾ ਕਿ ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਯੁਵਕ ਘੱਟੋ ਘੱਟ 10ਵੀਂ ਜਾਂ 12ਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046, 78891-75575 ਅਤੇ 78888-48823 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

Basmati Rice Advertisment