ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਅਧੀਨ ਹੀ ਏ ਆਈ ਐਫ ਸਕੀਮ ਅਧੀਨ 20 ਹਜਾਰ ਖੇਤੀਬਾੜੀ ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ।
ਬਾਗਬਾਨੀ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵਲੋਂ 7670 ਕਰੋੜ ਰੁਪਏ ਦੀ ਲਾਗਤ ਨਾਲ 20024 ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ, ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611, ਤਾਮਿਲਨਾਡੂ ਨੇ 7323 ਅਤੇ ਯੂ ਪੀ ਨੇ 7058 ਪ੍ਰੋਜੈਕਟ ਮਨਜੂਰ ਕੀਤੇ ਹਨ। ਇਸ ਤਰਾਂ ਖੇਤੀ ਪ੍ਰੋਜੇਕਟਾਂ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਸਾਬਤ ਹੋਇਆ ਹੈ।