Sunday, December 21Malwa News
Shadow

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਲਈ ਗਰਾਂਟ ਜਾਰੀ

ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ 95.54 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਤੋਂ ਹੀ ਨਹੀਂ ਸਗੋਂ ਆਸ ਪਾਸ ਦੇ ਰਾਜਾਂ ਤੋਂ ਵੀ ਲੋਕ ਫਤਿਹਗੜ੍ਹ ਸਾਹਿਬ ਵਿਖੇ ਆਉਂਦੇ ਹਨ। ਇਸ ਲਈ ਆਸ ਪਾਸ ਦੇ ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ ਲਈ ਵੀ ਜਿਲਾ ਪ੍ਰਸਾਸ਼ਨ ਨੂੰ ਗ੍ਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਦੀ ਨੂੰ ਅਸੀਂ ਹਮੇਸ਼ਾਂ ਸਿਜ਼ਦਾ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ ਸੁਧਰ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।