Thursday, June 12Malwa News
Shadow

ਗੁਰੂ ਨਾਨਕ ਦੇ ਸਿਧਾਂਤ ਦੁਨੀਆਂ ਨੂੰ ਹੁਣ ਸਮਝ ਆਏ : ਅਮਨ ਅਰੋੜਾ

ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਊਰਜਾ ਵਿਕਾਸ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੈਂਕੜੇ ਸਾਲ ਪਹਿਲਾਂ ਧਰਤੀ ਅਤੇ ਪਾਣੀ ਦੀ ਮਹੱਤਤਾ ਨੂੰ ਸਮਝਦਿਆਂ ਕਿਹਾ ਸੀ ਪਵਣ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ। ਪਰ ਦੁਨੀਆਂ ਨੂੰ ਇੰਨੇ ਸਾਲਾਂ ਬਾਅਦ ਹੁਣ ਇਹ ਗੱਲ ਸਮਝ ਆਈ ਹੈ ਅਤੇ ਹੁਣ ਹਵਾ, ਪਾਣੀ ਤੇ ਮਿੱਟੀ ਦਾ ਮਹੱਤਵ ਪਤਾ ਲੱਗਾ ਹੈ।

ਅੱਜ ਇਥੇ ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਵਾਇਤੀ ਊਰਜਾ ਸਰੋਤਾਂ ਤੋਂ ਹਟ ਕੇ ਗਰੀਨ ਊਰਜਾ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਇੱਕ ਹਜ਼ਾਰ ਤੋਂ ਵੀ ਵੱਧ ਸਕੂਲਾਂ ਵਿਚ ਸੂਰਜੀ ਊਰਜਾ ਦੇ ਪ੍ਰੋਜੈਕਟ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ 6800 ਮੈਗਾਵਾਟ ਬਿਜਲੀ ਗੈਰ ਰਵਾਇਤੀ ਊਰਜਾ ਸਰੋਤਾਂ ਤੋਂ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 6200 ਮੈਗਾਵਾਟ ਹੋਰ ਊਰਜਾ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਸੈਂਕੜੇ ਕਿਸਾਨਾ ਨੂੰ ਸੋਲਰ ਟਿਊਬਵੈੱਲ ਲਗਾ ਕੇ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਊਰਜਾ ਦੀ ਬੇਲੋੜੀ ਵਰਤੋਂ ਤੋਂ ਗ਼ੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਊਰਜਾ ਦੀ ਬੱਚਤ ਕਰਕੇ ਵੀ ਊਰਜਾ ਦੀ ਪੈਦਾਵਾਰ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।

ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਸ ਪੀ ਸਿੰਘ ਨੇ ਵੀ ਸੰਬੋਧਨ ਕੀਤਾ।

Basmati Rice Advertisment