Tuesday, December 3Malwa News
Shadow

ਪਾਕਿਸਤਾਨ ਤੋਂ ਲਿਆਂਦੀ 3.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ 17 ਨਵੰਬਰ : ਪੁਲੀਸ ਨੇ ਜਿਲਾ ਅੰਮ੍ਰਿਤਸਰ ਵਿਚ ਪਾਕਿਸਤਾਨ ਸਰਹੱਦ ਨਾਲ ਲਗਦੇ ਇਲਾਕੇ ਵਿਚੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਡੇਢ ਕਿੱਲੋ ਮੈਥਾਕਲੋਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਸਰਹੱਦ ਪਾਰੋਂ ਕੀਤੀ ਜਾ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੁਲੀਸ ਮੁਖੀ ਨੇ ਦੱਸਿਆ ਕਿ ਪੁਲੀਸ ਵਲੋਂ 23 ਸਾਲਾ ਵੰਸ਼ ਉਰਫ ਬਿੱਲਾ ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ 20 ਸਾਲਾ ਸੋਨੂੰ ਚੌਰਸੀਆ ਵਾਸੀ ਦਸ਼ਮੇਸ਼ ਨਗਰ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵੇਂ ਤਸਕਰਾਂ ਦੇ ਹੋਰ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਕਬਜੇ ਵਿਚੋਂ ਸਾਢੇ ਤਿੰਨ ਕਿੱਲੋ ਹੈਰੋਇਨ, ਡੇਢ ਕਿੱਲੋ ਮੈਥਾਕੁਆਲੋਨ ਪਾਊਡਰ ਅਤੇ ਆਸਟਰੀਆ ਦਾ ਬਣਿਆ ਹੋਇਆ ਇਕ 9 ਐਮ ਐਮ ਦਾ ਪਿਸਟਲ ਵੀ ਬਰਾਮਦ ਕੀਤਾ ਹੈ। ਦੋਸ਼ੀਆਂ ਖਿਲਾਫ ਪਰਚਾ ਦਰਜੇ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।