Friday, September 19Malwa News
Shadow

ਅੰਮ੍ਰਿਤਸਰ ਪੁਲੀਸ ਨੇ ਕੀਤਾ ਸਮਗਲਰਾਂ ਦਾ ਪਰਦਾਫਾਸ਼

ਅੰਮ੍ਰਿਤਸਰ : ਕਮਿਸ਼ਨਰੇਟ ਪੁਲੀਸ ਨੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਅੱਜ ਇਕ ਵੱਡੇ ਨਸ਼ਾ ਤਸਕਰ ਗ੍ਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਰੀ ਕੀਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਥਾਣਾ ਛੇਹਰਟਾ ਦੀ ਪੁਲੀਸ ਵਲੋਂ ਇਕ ਵਿਅਕਤੀ ਪਾਸੋਂ 4 ਕਿੱਲੋ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਸੋਂ ਉਸਦੇ ਹੋਰ ਨੈਟਵਕਰ ਦੀ ਵੀ ਜਾਣਕਾਰੀ ਲਈ ਜਾ ਰਹੀ ਹੈ।
ਇਸੇ ਤਰਾਂ ਅੰਮ੍ਰਿਤਸਰ ਪੁਲੀਸ ਨੇ ਇਕ ਹੋਰ ਕਰਵਾਈ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇਕ ਪਿਸਤੌਲ ਅਤੇ 7 ਕਾਰਤੂਸ, ਇਕ ਦੇਸੀ ਪਿਸਟਲ ਤੇ ਖੋਲ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।