Tuesday, November 24Malwa News
Shadow

ਜਨਗਣਨਾ-2027 ਸਬੰਧੀ ਫਾਜ਼ਿਲਕਾ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਪਹੁੰਚੀ ਫਾਜ਼ਿਲਕਾ ਦੇ ਵੱਖ-ਵੱਖ ਇਲਾਕਿਆਂ ਵਿੱਚ

ਫਾਜ਼ਿਲਕਾ , 24 ਨਵੰਬਰ : ਭਾਰਤ ਦੀ ਪਹਿਲੀ ਡਿਜ਼ੀਟਲ ਜਨਗਣਨਾਂ 2027 ਤਹਿਤ ਨਾਗਰਿਕਾਂ ਨੂੰ ਸਵੈ ਗਣਨਾ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 16 ਨਵੰਬਰ ਤੋਂ 30 ਨਵੰਬਰ ਤੱਕ ਆਨਲਾਈਨ ਪੋਰਟਲ https://se.census.gov.in ਤੇ ਘਰ ਬੈਠੇ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। 

ਡਿਪਟੀ ਕਮਿਸ਼ਨਰ ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਲੋਕਾਂ ਨੂੰ ਜਨਗਣਨਾ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਹੈ ਤੇ ਇਸ ਜਾਗਰੂਕਤਾ ਵੈਨ ਰਾਹੀਂ ਹੁਣ ਤੱਕ ਜੋਰਾ ਸਿੰਘ ਮਾਨ ਨਗਰ, ਨਵੀਂ ਆਬਾਦੀ, ਸਿਵਲ ਲਾਈਨਜ, ਝੂਲੇ ਲਾਲ ਕਲੋਨੀ, ਹੋਟਲ ਬਜਾਰ, ਘੰਟਾ ਘਰ, ਕਾਲਜ ਰੋਡ, ਆਨੰਦਪੁਰ ਮੁਹੱਲਾ, ਕਾਸ਼ੀ ਰਾਮ ਕਲੋਨੀ, ਧੋਬੀ ਘਾਟ, ਫਿਰਨੀ ਰੋਡ, ਆਦਰਸ਼ ਨਗਰ, ਮਲਕਾਨਾ ਮੁਹੱਲਾ, ਐੱਸ.ਸੀ.ਕਲੋਨੀ, ਅਬੋਹਰ ਰੋਡ, ਰਾਧਾ ਸਵਾਮੀ ਕਲੋਨੀ ਆਦਿ ਵਿਖੇ ਲੋਕਾਂ ਨੂੰ ਜਨਗਣਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਭਾਰਤ ਸਰਕਾਰ ਵੱਲੋਂ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਂਲ ਪਹਿਲੀ ਵਾਰ ਡਿਜ਼ੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ।  ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ।ਸਵੈ ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ https://se.census.gov.in ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੇ ਘਰ ਬੈਠੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦੇ ਹਨ। ਜਾਣਕਾਰੀ ਸਫਲਤਾਪੂਰਵਕ ਜਮ੍ਹਾਂ ਹੋਣ ਉਪਰੰਤ ਇੱਕ ਵਿਸ਼ੇਸ਼ ਸਵੈ ਗਣਨਾ ਆਈ.ਡੀ. ਜਾਰੀ ਕੀਤੀ ਜਾਵੇਗੀ ਜੋ ਨਾਗਰਿਕ ਵੱਲੋਂ ਸੰਭਾਲ ਕੇ ਰੱਖਣੀ ਹੋਵੇਗੀ ਤੇ ਬਾਅਦ ਵਿੱਚ ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨਾਲ ਸਾਂਝੀ ਕਰਨੀ ਹੋਵੇਗੀ ਤਾਂ ਜੋ ਆਨਲਾਈਨ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਹੋ ਸਕੇ।