Thursday, November 26Malwa News
Shadow

ਸਵੈ-ਗਣਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਲਾਲਾਬਾਦ ਅੰਦਰ ਵੱਖ-ਵੱਖ ਥਾਵਾਂ ਤੇ ਪਹੁੰਚੀ ਜਾਗਰੂਕਤਾ ਵੈਨ

ਫਾਜਿਲਕਾ/ਜਲਾਲਾਬਾਦ , 26 ਨਵੰਬਰ 2026-ਪ੍ਰਿੰਸੀਪਲ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ  ਨੇ ਦੱਸਿਆ ਕਿ ਜਨਗਣਨਾ-2027 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਅੰਦਰ ਜਾਗਰੂਕਤਾ ਵੈਨ ਚਲਾਈ ਗਈ ਹੈ । ਇਸ ਵੈਨ ਵੱਲੋਂ ਜਲਾਲਾਬਾਦ ਦੇ ਨਵੇ ਬੱਸ ਅੱਡੇ ਤੋਂ ਚਲਦੇ ਹੋਏ ਅਰਾਈਆ ਵਾਲਾ ਰੋਡ, ਅਨਾਜ ਮੰਡੀ, ਬਸਤੀ ਭਗਵਾਨਪੁਰਾ ਤੋਂ ਫਾਜਿਲਕਾ ਰੋਡ ਦੇ ਨਾਲ ਚਲਦੇ ਹੋਏ ਬਬਲੂ ਕਲੋਨੀ, ਨਗਰ ਕੌਂਸਲ,ਜਲਾਲਾਬਾਦ ਤੋਂ ਕਮਰੇ ਵਾਲਾ ਰੋਡ, ਮੇਨ ਬਜਾਰ ਆਦਿ ਜਲਾਲਾਬਾਦ ਦੇ ਵੱਖ-ਵੱਖ ਸਥਾਨਾਂ ਤੇ ਪਹੁੰਚ ਕੇ ਲੋਕਾਂ ਨੂੰ ਸਵੈ-ਗਣਨਾ ਬਾਰੇ ਡਿਜੀਟਲ ਤਕਨੀਕ ਰਾਹੀਂ ਜਾਗਰੂਕ ਕੀਤਾ ਗਿਆ।

      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੀ ਇਸ ਆਨਲਾਈਨ ਸਹੂਲਤ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੇ ਘਰ ਤੇ ਪਰਿਵਾਰ ਸਬੰਧੀ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ ਤੇ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਸਵੈ-ਗਣਨਾ ਆਈ.ਡੀ. ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ, ਇਸ ਵੈਨ ਵੱਲੋਂ ਜਲਾਲਾਬਾਦ ਅੰਦਰ ਵੱਖ-ਵੱਖ ਥਾਵਾਂ ਤੇ ਪਹੁੰਚ ਕੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ  ਨੂੰ ਜਨਗਣਨਾ ਬਾਰੇ ਜਾਗਰੂਕ ਕੀਤਾ ਗਿਆ।

           ਉਨ੍ਹਾਂ ਦੱਸਿ