ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਮ ਜਨਤਾ ਨੂੰ ਚੰਗੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਅੱਜ ਇਕ ਆਂਗਨਵਾੜੀ ਸੈਂਟਰ ਦਾ ਅਚਨਚੇਤ ਦੌਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਆਂਗਨਵਾੜੀ ਦੇ ਦੌਰੇ ਦੌਰਾਨ ਕਰਵਾਈ ਗਈ ਗ੍ਰੈਫਟੀ ਅਤੇ ਹੋਰ ਸਾਰੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਪੈਨਸ਼ਨ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਕੇ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਮੰਤਰੀ ਵਲੋਂ ਪਿੰਡ ਬਾਜਕ ਵਿਖੇ ਲਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਨਵਾੜੀ ਕੇਂਦਰ ਦੀ ਇਮਾਰਤ ਦਾ ਵੀ ਦੌਰਾ ਕੀਤਾ। ਇਸ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਵੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਲਾਭਪਾਤਰੀਆਂ ਵਲੋਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਪ੍ਰਸੰਸਾ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ।
ਇਸ ਦੌਰਾਨ ਮੰਤਰੀ ਨੇ ਵਾਅਦਾ ਕੀਤਾ ਕਿ ਪਿੰਡਾਂ ਵਿਚ ਆਮ ਲੋਕਾਂ ਨੂੰ ਸਰਕਾਰ ਵਲੋਂ ਹਰ ਤਰਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵਲੋਂ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸਨ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।