Sunday, March 23Malwa News
Shadow

ਭਰਿਸ਼ਟਾਚਾਰ ਲਈ ਇਲਾਕੇ ਦੇ ਅਧਿਕਾਰੀ ਖਿਲਾਫ ਹੋਵੇਗੀ ਕਾਰਵਾਈ

ਚੰਡੀਗੜ੍ਹ, 14 ਫਰਵਰੀ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁੱਧ ਸਿਕੰਜਾ ਹੋਰ ਕਸਦਿਆਂ ਅੱਜ ਸਾਰੇ ਜਿਲਿਆਂ ਦੇ ਡਿਪਟੀ ਕਿਮਸ਼ਨਰਾਂ ਅਤੇ ਜਿਲਾ ਪੁਲੀਸ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਿਸ ਵੀ ਇਲਾਕੇ ਵਿਚ ਭਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਵੇਗਾ, ਉਸ ਇਲਾਕੇ ਦੇ ਸਬੰਧਿਤ ਅਧਿਕਾਰੀ ਨੂੰ ਜੁੰਮੇਵਾਰ ਮੰਨਿਆ ਜਾਵਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਐਲਾਨ ਕੀਤਾ ਸੀ, ਜਿਸ ਬਾਰੇ ਅੱਜ ਸਰਕਾਰ ਨੇ ਸਰਕਾਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਸਰਕਾਰ ਵਲੋਂ ਜਨਤਕ ਸੇਵਾਵਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਸਾਰੇ ਜਿਲਾ ਪੁਲੀਸ ਮੁਖੀ, ਡੀ.ਐਸ.ਪੀ., ਐਸ.ਐਚ.ਓ., ਐਸ.ਡੀ.ਐਮ. ਆਪਣੇ ਆਪਣੇ ਇਲਾਕੇ ਵਿਚ ਭਰਿਸ਼ਟਾਚਾਰ ਲਈ ਜੁੰਮੇਵਾਰ ਹੋਣਗੇ। ਸਰਕਾਰ ਵਲੋਂ ਭਰਿਸਟਾਚਾਰ ਦੇ ਮਾਮਲਿਆਂ ਵਿਚ ਸਬੰਧਿਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਅਦੇਸ਼ ਵਿਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਦਫਤਰਾਂ ਵਿਚ ਚੱਲ ਰਹੇ ਕੰਮ ਕਾਜ ਬਾਰੇ ਵਿਧਾਇਕਾਂ, ਫੀਲਡ ਕਰਮਚਾਰੀਆਂ ਅਤੇ ਆਮ ਲੋਕਾਂ ਪਾਸੋਂ ਫੀਡਬੈਕ ਲਈ ਜਾਵੇਗੀ। ਜੇਕਰ ਕਿਸੇ ਇਲਾਕੇ ਵਿਚ ਭਰਿਸ਼ਟਾਚਾਰ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਇਲਾਕੇ ਦਾ ਅਧਿਕਾਰੀ ਜੁੰਮੇਵਾਰ ਸਮਝਿਆ ਜਾਵੇਗਾ।

Basmati Rice Advertisment