
ਫਾਜ਼ਿਲਕਾ 22 ਅਗਸਤ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੀ ਸੀ ਦਫਤਰ, ਐਸ ਡੀ ਐਮ ਦਫ਼ਤਰ, ਜਿਲ੍ਹਾ ਖ਼ਜ਼ਾਨਾ ਅਫ਼ਸਰ, ਬੈਂਕ, ਬੀ ਡੀ ਪੀ ਓ ਦਫਤਰ,, ਫਾਇਰ ਬ੍ਰਿਗੇਡ, ਡਾਕਖਾਨਾ, ਟੈਲੀਫੋਨ ਐਕਸਚੇਂਜ, ਮਾਰਕਿਟ ਕਮੇਟੀ, ਮੰਡੀ ਬੋਰਡ, ਵਣ ਵਿਭਾਗ, ਖੇਤੀਬਾੜੀ ਦਫ਼ਤਰ ਵਿਜੀਲੈਂਸ ਦਫ਼ਤਰ, ਡੀ ਐਸ ਪੀ ਦਫ਼ਤਰ ਪਟਵਾਰ ਖ਼ਾਨਾ, ਤਹਿਸੀਲਦਾਰ ਦਫ਼ਤਰ ਸੁਵਿਧਾ ਕੇਂਦਰ, ਤਹਿਸੀਲ ਕਚਹਿਰੀ, ਐਸ ਐਸ ਪੀ ਦਫ਼ਤਰ ਵਿਖੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ @ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ@ ਮੁਹਿੰਮ ਅਧੀਨ ਹਰੇਕ ਸ਼ੁੱਕਰਵਾਰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਸਮੇਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਅਤਿੰਦਰ ਸਿੰਘ, ਵਿੱਕੀ, ਵਿਕਾਸ ਕੁਮਾਰ, ਮਨਜੋਤ ਸਿੰਘ, ਨੀਤੂ ਕੰਬੋਜ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਹਨ।