Saturday, September 26Malwa News
Shadow

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ।

ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰ ਬੈਂਕ ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣਾ ਯੋਗਦਾਨ ਪਾਉਣਗੇ।

ਇਸ ਮੌਕੇ ਸ. ਜਗਮੋਹਨ ਸਿੰਘ ਲੱਕੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਆਪਣੇ ਉੱਤੇ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੈਂਕ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਬੈਂਕ ਦੀਆਂ ਸਹੂਲਤਾਂ ਵਧੀਆ ਢੰਗ ਨਾਲ ਮਿਲ ਸਕਣ।

ਉਨ੍ਹਾਂ ਇਹ ਵੀ ਕਿਹਾ ਕਿ ਬੈਂਕ ਵੱਲੋਂ ਕਿਸਾਨਾਂ ਅਤੇ ਲੋੜਵੰਦ ਵਰਗਾਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤੀ ਮਿਲ ਸਕੇ।