
ਚੰਡੀਗੜ੍ਹ, 17 ਜਨਵਰੀ : ਪੰਜਾਬ ਦੀ ਇਕੋ ਇਕ ਸਰਕਾਰੀ ਸੰਸਥਾ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਪਿਛਲੇ ਕੇਵਲ ਦੋ ਮਹੀਨਿਆਂ ਦੌਰਾਨ ਹੀ 13 ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿਚ ਚੋਣ ਹੋਣ ਨਾਲ ਨਵਾਂ ਮੀਲ ਪੱਥਰ ਕਾਇਮ ਕਰ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਦੇ ਰੋਜ਼ਗਾਰ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿਛੋ਼ ਇਸ ਸੰਸਥਾ ਦੇ ਵੱਖ ਵੱਖ ਰੱਖਿੀਆ ਸਿਖਲਾਈ ਅਕੈਡਮੀਆਂ ਵਿਚ ਚੁਣੇ ਜਾਣ ਵਾਲੇ ਕੈਡਿਟਾਂ ਦੀ ਗਿਣਤੀ 66 ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਮੁਹਈਆ ਕਰਵਾਉਣ ਅਤੇ ਚੰਗੇ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿਚ ਸੇਵਾਵਾਂ ਨਿਭਾਉਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।