Sunday, November 9Malwa News
Shadow

ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਵਲੋਂ ਸਿਵਲ ਹਸਪਤਾਲ ਦੀ ਤੜਕਸਾਰ ਅਚਨਚੇਤ ਚੈਕਿੰਗ

ਮਾਲੇਰਕੋਟਲਾ, 05 ਸਤੰਬਰ –

                ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਤੜਕਸਾਰ ਅਚਨਚੇਤ ਨਿਰੀਖਣ ਆਮ ਵਿਅਕਤੀ ਵਾਂਗ(ਹੁਲੀਆ ਬਦਲ ਕੇ) ਕੀਤਾ ਗਿਆ। ਇਸ ਚੈਕਿੰਗ ਦਾ ਮੁੱਖ ਮੰਤਵ ਬਰਸਾਤੀ ਮੌਸਮ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਪਟਣ ਲਈ ਲੋਕਾਂ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਪੂਰੀ ਪੜਤਾਲ ਕਰਨੀ ਸੀ।

              ਨਿਰੀਖਣ ਦੌਰਾਨ ਸਹਾਇਕ ਕਮਿਸ਼ਨਰ ਨੇ ਐਮਰਜੈਂਸੀ ਵਾਰਡ, ਓਪੀਡੀ, ਦਵਾਈਆਂ ਦੇ ਸਟਾਕ, ਲੈਬ ਟੈਸਟਿੰਗ ਰੂਮ, ਡਿਊਟੀ ਰੋਸਟਰ ਅਤੇ ਸਫ਼ਾਈ ਪ੍ਰਣਾਲੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਡਾਕਟਰਾਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਵਿੱਚ ਮਲੇਰੀਆ, ਡੇਂਗੂ, ਟਾਇਫਾਇਡ ਅਤੇ ਹੋਰ ਪਾਣੀ ਨਾਲ ਜੁੜੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਤੁਰੰਤ ਅਤੇ ਉਚਿਤ ਇਲਾਜ ਪ੍ਰਦਾਨ ਕੀਤਾ ਜਾਵੇ।

        ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਵਾਮ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਇਸ ਮੌਸਮ ਵਿੱਚ ਸਿਵਲ ਹਸਪਤਾਲਾਂ ਅਤੇ ਹੋਰ ਸਰਕਾਰੀ ਸਿਹਤ ਕੇਂਦਰਾਂ ’ਚ ਦਵਾਈਆਂ ਅਤੇ ਸਟਾਫ਼ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਫ਼ਾਈ ਪ੍ਰਣਾਲੀ, ਪਾਣੀ ਦੇ ਸਟੋਰੇਜ ਟੈਂਕਾਂ ਅਤੇ ਹਸਪਤਾਲ ਦੇ ਹਰੇਕ ਭਾਗ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇ।

               ਚੈਕਿੰਗ ਦੌਰਾਨ ਮੌਜੂਦ ਡਿਊਟੀ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀਆਂ ਨੇ ਸਹਾਇਕ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਅਵਾਮ ਨੂੰ ਵਕਤ-ਸਿਰ ਸਾਰੀਆਂ ਸਹੂਲਤਾਂ ਮਿਲਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ।

             ਸਹਾਇਕ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਪਾਣੀ ਖੜ੍ਹਾ ਨਾ ਹੋਣ ਦੇਣ, ਸਾਫ-ਸੁਥਰਾ ਖਾਣ-ਪੀਣ ਵਰਤਣ ਅਤੇ ਬਿਮਾਰੀ ਦੇ ਲੱਛਣ ਦਿਖਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।

            ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਹਾਇਕ ਕਮਿਸ਼ਨਰ ਤੋਂ ਸਿਵਲ ਹਸਪਤਾਲ ਦੀ ਚੈਕਿੰਗ ਦਾ ਜਾਇਜਾ ਲੈਣ ਉਪਰੰਤ ਕਿਹਾ,ਜ਼ਿਲ੍ਹੇਦੇਹਰੇਕਹਸਪਤਾਲਤੇਸਿਹਤਕੇਂਦਰਦੀਨਿਯਮਿਤਨਿਗਰਾਨੀਕੀਤੀਜਾਰਹੀਹੈ।ਸਾਡਾਸਭਤੋਂਵੱਡਾਲਕਸ਼ਅਵਾਮਦੀਜਾਨਤੇਸਿਹਤਦੀਰੱਖਿਆਕਰਨਾਹੈ।ਕਿਸੇਵੀਹਾਲਤਵਿੱਚਲੋਕਾਂਨੂੰਸਿਹਤਸੇਵਾਵਾਂਤੋਂਵਾਂਝਾਨਹੀਂਰਹਿਣਦਿੱਤਾਜਾਵੇਗਾ।