Saturday, February 8Malwa News
Shadow

ਫਰੀਦਕੋਟ ਦੀ ਪਵਨਪ੍ਰੀਤ ਨੇ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ‘ਚ ਮਾਰੀ ਬਾਜੀ

ਫਰੀਦਕੋਟ : ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥਣ ਪਵਨ ਪ੍ਰੀਤ ਨੇ 99 ਜੂਨੀਅਰ ਉਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਅੰਡਰ 14 ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿਸਾ ਲਿਆ | ਉਸ ਨੇ ਲੰਬੀ ਛਾਲ ,ਉੱਚੀ ਛਾਲ ,60ਮੀਟਰ ਦੋੜ ਵਿੱਚ ਤਾਂਬੇ ਦਾ ਤਗਮਾ ਜਿੱਤ ਕੇ ਤੀਜਾ ਸਥਾਨ ਹਾਸਿਲ ਕੀਤਾ । ਇਹ ਖੇਡਾਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਈਆਂ | ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਪਹਿਲਾ ਵੀ ਕਈ ਵਾਰ ਖੇਡਾਂ ਵਿੱਚ ਭਾਗ ਲੈ ਕੇ ਅਨੇਕ ਮੇਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ । ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜੀ . ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ: ਸੁਰੇਸ਼ ਸ਼ਰਮਾ ਜੀ ਨੇ ਸਕੂਲ ਪਰਤਣ ਤੇ ਵਿਦਿਆਰਥਣ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਦ੍ਰਿੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨੇ 99 ਉਪਨ ਪੰਜਾਬ ਖੇਡਾਂ ਤੀਜਾ ਸਥਾਨ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ । ਉਸ ਨੇ ਡੀ.ਪੀ.ਈ. ਮਨਦੀਪ ਕੁਮਾਰ ਅਤੇ ਮਨਜੋਧ ਸਿੰਘ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Zee Lytra School

Punjab Govt Ad Jobs Feb 25