ਅੰਮ੍ਰਿਤਸਰ, 17 ਦਸੰਬਰ : ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ ਵਿਖੇ ਪੁਲੀਸ ਥਾਣਾ ਇਸਲਾਮਾਬਾਦ ਉੱਪਰ ਹੋਏ ਹਮਲੇ ਪਿਛੋਂ ਸ਼ਹਿਰ ਦਾ ਦੌਰਾ ਕੀਤਾ। ਡੀ.ਜੀ.ਪੀ. ਨੇ ਸਾਰੇ ਅਧਿਕਾਰੀਟਾਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਪੁਲੀਸ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਇਸ ਹਮਲੇ ਵਿਚ ਸ਼ਾਮਲ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਵਿਚ ਅਮਨ ਕਾਨੂੰਨ ਦੀ ਸਥਿੱਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਿਛਲੇ ਸਮੇਂ ਵਿਚ ਹੋਏ ਅਹਿਮ ਕੇਸਾਂ ਦੀ ਸਥਿੱਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਬਾਅਦ ਡੀ.ਜੀ.ਪੀ. ਨੇ ਜਲੰਧਰ ਦਾ ਵੀ ਦੌਰਾ ਕੀਤਾ ਕਿ ਇਥੇ ਵੀ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਸਥਿੱਤੀ ਦਾ ਜਾਇਜ਼ਾ ਲਿਆ।