
ਨਵੀਂ ਦਿੱਲੀ, 18 ਜਨਵਰੀ : ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਅੱਜ ਕੁੱਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਇਸ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਦੀ ਸਾਜਿਸ਼ ਦਾ ਹਿੱਸਾ ਦੱਸਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਪੋਕਸਪਰਸਨ ਪ੍ਰਿਅੰਕਾ ਕੱਕੜ ਨੇ ਦੋਸ਼ ਲਾਇਆ ਹੈ ਕਿ ਦਿੱਲੀ ਵਿਚ ਹਾਰ ਨੂੰ ਦੇਖ ਕੇ ਭਾਰਤੀ ਜਨਤਾ ਪਾਰਟੀ ਬੁਖਲਾ ਗਈ ਹੈ ਅਤੇ ਹੁਣ ਅਰਵਿੰਦ ਕੇਜਰੀਵਾਲ ਉੱਪਰ ਹਮਲੇ ਕਰਵਾ ਰਹੀ ਹੈ। ਆਪ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਸਿੱਧੇ ਤੌਰ ‘ਤੇ ਹੀ ਭਾਰਤੀ ਜਨਤਾ ਪਾਰਟੀ ਦਾ ਹੱਥ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਭੜਕਾਹਟ ਵਿਚ ਆ ਕੇ ਹਿੰਸਾ ਫੈਲਾਅ ਰਹੀ ਹੈ, ਪਰ ਚੋਣ ਕਮਿਸ਼ਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।