
ਜੀਰਾ, 4 ਫਰਵਰੀ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਨਾ ਹਮਲਾ ਕਰ ਦਿੱਤਾ। ਇਸ ਦੌਰਾਨ ਕੁਲਬੀਰ ਜੀਰਾ ਉੱਪਰ 6 ਗੋਲੀਆਂ ਚਲਾਈਆਂ ਗਈਆਂ, ਪਰ ਉਹ ਵਾਲ ਵਾਲ ਬਚ ਗਏ। ਇਸ ਸਬੰਧੀ ਪੁਲੀਸ ਵਲੋਂ ਪਰਚਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਸ ਘਨਾਂ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਪੁਲਿਸ ਵੱਲੋਂ ਇਲਾਕੇ ਦੀਆਂ ਵੀਡੀਓ ਕੱਢੀਆਂ ਜਾ ਰਹੀਆਂ ਹਨ। ਫਿਰੋਜ਼ਪੁਰ ਦੇ ਐੱਸਪੀਡੀ ਰਣਧੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 112 ‘ਤੇ 10:30 ਵਜੇ ਕਾਲ ਜ਼ਰੂਰ ਆਈ ਸੀ। ਪਰ ਫਾਇਰਿੰਗ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਪੁਲਿਸ ਦੀਆਂ ਟੀਮਾਂ ਹਰ ਪੱਖ ਤੋਂ ਜਾਂਚ ਕਰ ਰਹੀਆਂ ਹਨ।
ਪੁਲਿਸ ਨੂੰ ਦਿੱਤੀ ਗਈ ਆਪਣੀ ਸ਼ਿਕਾਇਤ ਵਿੱਚ ਜ਼ੀਰਾ ਨੇ ਕਿਹਾ ਹੈ ਕਿ ਉਹ ਬੀਤੀ ਰਾਤ ਕਿਤੇ ਜਾ ਰਹੇ ਸਨ, ਤਦ ਇੱਕ ਕ੍ਰੇਟਾ ਕਾਰ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਦੌਰਾਨ ਛੇ ਰਾਊਂਡ ਫਾਇਰਿੰਗ ਕੀਤੀ ਗਈ। ਪਰ ਗੋਲੀ ਕਿਸੇ ਨੂੰ ਨਹੀਂ ਲੱਗੀ। ਉਨ੍ਹਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਤੋਂ ਬਾਅਦ ਪੁਲਿਸ ਉਸ ਇਲਾਕੇ ਵਿੱਚ ਸਰਗਰਮ ਹੋ ਗਈ ਹੈ, ਜਿੱਥੇ ਫਾਇਰਿੰਗ ਦੀ ਇਹ ਘਟਨਾ ਸਾਹਮਣੇ ਆਈ ਹੈ।
ਕੁਲਬੀਰ ਸਿੰਘ ਜ਼ੀਰਾ ਫਿਰੋਜ਼ਪੁਰ ਤੋਂ ਪਹਿਲਾਂ ਵਿਧਾਇਕ ਰਹੇ ਹਨ। ਉਹ ਕਾਂਗਰਸ ਦੇ ਸੀਨੀਅਰ ਮੈਂਬਰ ਹਨ। ਉਨ੍ਹਾਂ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਲੜੀ ਸੀ। ਹਾਲਾਂਕਿ ਚੋਣ ਵਿੱਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਇਸ ਤੋਂ ਇਲਾਵਾ ਜੂਨ ਮਹੀਨੇ ਵਿੱਚ ਜਾਇਦਾਦ ਵਿਵਾਦ ਵਿੱਚ ਵੀ ਉਨ੍ਹਾਂ ‘ਤੇ ਫਾਇਰਿੰਗ ਹੋਈ ਸੀ।