ਸ੍ਰੀ ਅੰਮ੍ਰਿਤਸਰ ਸਾਹਿਬ, 4 ਦਸੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਜਦੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਕੇ ਨੇ ਹਮਲਾ ਕਰ ਕਰ ਦਿੱਤਾ। ਇਸ ਮੌਕੇ ਤੁਰੰਤ ਹਰਕਤ ਵਿਚ ਆਉਂਦਿਆਂ ਪੁਲੀਸ ਨੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਗਿਰਫਤਾਰ ਕਰ ਲਿਆ। ਸੁਖਬੀਰ ਸਿੰਘ ਬਾਦਲ ਸੇਵਾ ਦੌਰਾਨ ਸੇਵਦਾਰ ਵਾਲਾ ਪਹਿਰਾਵਾ ਪਾ ਕੇ ਗੇਟ ‘ਤੇ ਡਿਊਟੀ ਦੇ ਰਹੇ ਸਨ। ਅਚਾਨਕ ਇਕ ਵਿਅਕਤੀ ਸਾਹਮਣੇ ਤੋਂ ਆਇਆ ਅਤੇ ਉਸ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਪੁਲੀਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਗੋਲੀ ਉੱਪਰ ਨੂੰ ਚੱਲ ਗਈ। ਸੁਖਬੀਰ ਸਿੰਘ ਬਾਦਲ ਇਸ ਹਮਲੇ ਵਿਚ ਵਾਲ ਵਾਲ ਬਚ ਗਏ।
ਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ, ਸਰਸੇ ਵਾਲੇ ਸਾਧ ਨੂੰ ਮੁਆਫੀ ਦੇਣ ਅਤੇ ਸਿੱਖ ਨੌਜਵਾਨਾਂ ਦੇ ਕਾਤਲ ਪੁਲਿਸ ਅਫ਼ਸਰਾਂ ਨੂੰ ਤਰੱਕੀਆਂ ਦੇਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੱਲ੍ਹ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀਆਂ ਨੂੰ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਦਾ ਹੁਕਮ ਸੁਣਾਇਆ ਸੀ। ਅੱਜ ਜਦੋ ਸੁਖਬੀਰ ਸਿੰਘ ਬਾਦਲ ਸੇਵਾ ਕਰ ਰਹੇ ਸਨ ਤਾਂ ਅਚਾਨਕ ਇੱਕ ਨੌਜਵਾਨ ਨੇ ਉਸ ਉੱਤੇ ਹਮਲਾ ਕਰ ਦਿੱਤਾ। ਪੁਲੀਸ ਨੇ ਤੁਰੰਤ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ।