
ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
ਚੰਡੀਗੜ੍ਹ, 18 ਸਤੰਬਰ : ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ 26 ਤੋਂ 29 ਸਤੰਬਰ, 2025 ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹਾਲ ਹੀ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਨਾਲ ਸਬੰਧਤ ਨਿਯਮਾਂ ਵਿੱਚ ਕਈ ਲੋਕ-ਪੱਖੀ ਸੋਧਾਂ ਪੇਸ਼ ਕਰਨ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਆਵਜ਼ੇ ਸਬੰਧੀ ਨਵੇਂ ਕਾਨੂੰਨ ਵੀ ਸਦਨ ਵਿੱਚ ਪੇਸ਼ ਕੀਤੇ ਜਾਣਗੇ ਅਤੇ ਮਨਜ਼ੂਰੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗ...