ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ
ਚੰਡੀਗੜ੍ਹ, 15 ਮਈ : ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ ਪਾਣੀ ਬਚਾਉਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਤਹਿਤ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਾਸ਼ਤ ਕਰਨ ਨੂੰ ਉਤਸ਼ਾਹਤ ਕੀਤਾ ਗਿਆ ਅਤੇ ਅੱਜ ਤੋਂ ਇਸ ਸਕੀਮ ਅਧੀਨ ਝੋਨੇ ਦੀ ਬਿਜਾਈ ਸ਼ੁਰੂ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਇਸ ਸਾਉਣੀ ਸੀਜ਼ਨ ਦੌਰਾਨ ਪੰਜ ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਹੈ।ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ...