Friday, May 15Malwa News
Shadow

Author: admin

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

Breaking News
ਚੰਡੀਗੜ੍ਹ, 3 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਕੌਮੀ ਨਾਇਕਾਂ ਨੇ ਦੇਸ਼ ਨੂੰ ਆਜ਼ਾਦੀ ਦੇ ਰਾਹ 'ਤੇ ਤੋਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਜ ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਤੀ ਨੇ ਜਰਨੈਲ, ਦੇਸ਼ ਭਗਤ ਅਤੇ ਉੱਘੇ ਖਿਡਾਰੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਦੇ ਖੇਤਰ ਵਿੱਚ ਵੱਧ-ਚੜ੍ਹ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ 'ਨਸ਼ਿਆਂ ਵਿਰੁੱਧ ਪਦਯਾਤਰਾ' ਵਿੱਚ ਹਿੱਸਾ ਲੈਣ ਵਾਲੇ...
ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਚੀਮਾ

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਚੀਮਾ

Breaking News
ਸੰਗਰੂਰ, 2 ਮਈ: ਪੰਜਾਬ ਦੇ ਵਿੱਤ ਮੰਤਰੀ ਅਤੇ "ਯੁੱਧ ਨਸ਼ਿਆਂ ਵਿਰੁੱਧ" ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਨਸ਼ਿਆਂ ਖਿਲਾਫ ਜੰਗ ਲੜ੍ਹ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਨਸ਼ਾ ਵੇਚਣਾ ਨਾ ਛੱਡਿਆ ਤਾਂ ਉਨ੍ਹਾਂ ਨੂੰ ਪੰਜਾਬ ਛੱਡਣਾ ਪਏਗਾ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਪੈਸੇ ਨਾਲ ਬਣੇ ਮਕਾਨਾਂ ਨੂੰ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਜੇਕਰ ਇਕੱਲੇ ਜ਼ਿਲ੍ਹਾ ਸੰਗਰੂਰ ਦੀ ਹੀ ਗੱਲ ਕਰੀ ਜਾਵੇ ਤਾਂ ਹੁਣ ਤੱਕ ਐਨ ਡੀ ਪੀ ਐ...
ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

Breaking News
ਹੁਸ਼ਿਆਰਪੁਰ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ ਦਿੱਤਾ। ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਜ਼ (ਪਿੰਡਾਂ ਦੇ ਪਹਿਰੇਦਾਰ) ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਖ਼ਾਤਮਾ ਕਰਨਾ ਸਮੇਂ ਦੀ ਮੰਗ ਹੈ ਅਤੇ ਇਸ ਤਰ੍ਹਾਂ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਸ ਸਮਾਜਿਕ ਖ਼ਤਰੇ ਨੂੰ ਦੂਰ ਕਰਨ ਲਈ ਜਨਤਕ ਸ਼ਮੂਲੀਅਤ ਦੀ ਲੋੜ 'ਤੇ ਜ਼ੋਰ ਦਿੱਤਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਟੀਚਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸੁਨੇਹਾ ਸੂਬੇ ਭਰ ਦੇ ਹਰ ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵ...
ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

Hot News
ਚੰਡੀਗੜ੍ਹ 2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 4...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ਵਿੱਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ 'ਤੇ ਪਨਾਹ ਦੇਣ ਦੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦ...
ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ

Hot News
ਨੰਗਲ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ...
Ensuring Robust, Sustainable, Reliable Infrastructure in the state is the utmost priority  of the government – Chief Minister

Ensuring Robust, Sustainable, Reliable Infrastructure in the state is the utmost priority  of the government – Chief Minister

English, Haryana
Chandigarh, May 2 – Haryana Chief Minister, Sh. Nayab Singh Saini on Friday inaugurated the Standard Operating Methods and Procedures (SOMPs) prepared by the Quality Assurance Authority to ensure robust, sustainable, reliable infrastructure in the state. The Chief Minister said that this is not just a document but a vision, a foundation upon which a grand structure of quality, long-lasting infrastructure, services, and good governance will be built. This event is a testament to the government’s commitment to prioritizing quality in Haryana’s development journey, said Sh. Nayab Singh Saini. While addressing the gathering after the inauguration of SOMPs during the Quality Assurance Conclave held in Panchkula, the Chief Minister congratulated the Haryana Quality Assurance Authority on complet...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਨਾਲ ਸਮਾਗਮ ਦਾ ਆਯੋਜਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਨਾਲ ਸਮਾਗਮ ਦਾ ਆਯੋਜਨ

Hot News
ਫ਼ਰੀਦਕੋਟ 02 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ ਕਮੇਟੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ) ਦਾ ਆਯੋਜਨ ਅਲਾਸਕਾ ਗਰੈਂਡ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਕੀਤਾ ਗਿਆ । ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਕੈਬਿਨਟ ਮੰਤਰੀ ਪੰਜਾਬ ਸ.ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ.ਡਾ.ਪ੍ਰੱਗਿਆ ਜੈਨ ਵੀ ਹਾਜ਼ਰ ਸਨ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ.ਬੀ.ਐਮ.ਬੀ. ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

Breaking News
ਚੰਡੀਗੜ੍ਹ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ। ਇੱਥੇ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕਾਂਗਰਸ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਭਾਜਪਾ ਤੋਂ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾਈ ਮੁਖੀ ਅਵਤਾਰ ਸਿੰਘ ਕਰੀਮਪੁਰੀ, ਸੀ.ਪੀ.ਐਮ. ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਸਮੇਤ ਸਿਆਸੀ ਆਗੂਆਂ ਨੇ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦੀ ਸਪੱਸ਼ਟ ਸ਼ਲਾਘਾ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ਕਿਹਾ ਕਿ ਭਗਵੰਤ...
ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

Local
ਫਰੀਦਕੋਟ 2 ਮਈ : ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 18 ਜੂਨ 2025 ਤੱਕ ਲਾਗੂ ਰਹਿਣਗੇ।ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐੰਬੂਲੈਂਸ ਰਜਿਸਟਡ ਵੀ ਨਹੀਂ ਹਨ । ਇਨਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਹਨਾਂ...