Monday, August 10Malwa News
Shadow

Author: admin

ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

Hot News
ਚੰਡੀਗੜ੍ਹ 2 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 4...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ਵਿੱਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ 'ਤੇ ਪਨਾਹ ਦੇਣ ਦੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦ...

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ

Hot News
ਨੰਗਲ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ...

Ensuring Robust, Sustainable, Reliable Infrastructure in the state is the utmost priority  of the government – Chief Minister

English, Haryana
Chandigarh, May 2 – Haryana Chief Minister, Sh. Nayab Singh Saini on Friday inaugurated the Standard Operating Methods and Procedures (SOMPs) prepared by the Quality Assurance Authority to ensure robust, sustainable, reliable infrastructure in the state. The Chief Minister said that this is not just a document but a vision, a foundation upon which a grand structure of quality, long-lasting infrastructure, services, and good governance will be built. This event is a testament to the government’s commitment to prioritizing quality in Haryana’s development journey, said Sh. Nayab Singh Saini. While addressing the gathering after the inauguration of SOMPs during the Quality Assurance Conclave held in Panchkula, the Chief Minister congratulated the Haryana Quality Assurance Authority on complet...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਨਾਲ ਸਮਾਗਮ ਦਾ ਆਯੋਜਨ

Hot News
ਫ਼ਰੀਦਕੋਟ 02 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ ਕਮੇਟੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ) ਦਾ ਆਯੋਜਨ ਅਲਾਸਕਾ ਗਰੈਂਡ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਕੀਤਾ ਗਿਆ । ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਕੈਬਿਨਟ ਮੰਤਰੀ ਪੰਜਾਬ ਸ.ਤਰੁਨਪ੍ਰੀਤ ਸਿੰਘ ਸੌਂਦ, ਕੈਬਿਨਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ.ਡਾ.ਪ੍ਰੱਗਿਆ ਜੈਨ ਵੀ ਹਾਜ਼ਰ ਸਨ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ.ਬੀ.ਐਮ.ਬੀ. ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

Breaking News
ਚੰਡੀਗੜ੍ਹ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ। ਇੱਥੇ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕਾਂਗਰਸ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਭਾਜਪਾ ਤੋਂ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾਈ ਮੁਖੀ ਅਵਤਾਰ ਸਿੰਘ ਕਰੀਮਪੁਰੀ, ਸੀ.ਪੀ.ਐਮ. ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਸਮੇਤ ਸਿਆਸੀ ਆਗੂਆਂ ਨੇ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦੀ ਸਪੱਸ਼ਟ ਸ਼ਲਾਘਾ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ਕਿਹਾ ਕਿ ਭਗਵੰਤ...

ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

Local
ਫਰੀਦਕੋਟ 2 ਮਈ : ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 18 ਜੂਨ 2025 ਤੱਕ ਲਾਗੂ ਰਹਿਣਗੇ।ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐੰਬੂਲੈਂਸ ਰਜਿਸਟਡ ਵੀ ਨਹੀਂ ਹਨ । ਇਨਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਹਨਾਂ...

“ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਤਹਿਤ ਗਤੀਵਿਧੀਆਂ

Local
ਮੋਗਾ 2 ਮਈ : ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਪਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਉਤਰੇ। ਸਿਵਲ ਸਰਜਨ ਡਾ. ਪਰਦੀਪ ਕੁਮਾਰ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਜਿੱਥੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਰਾਹੀਂ ਡੇਂਗੂ ਰੋਕਥਾਮ ਹਿੱਤ ਕੀਤੇ ਜਾ ਰਹੇ ਕੰਮਕਾਜ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੂੰ ਸੈਂਸੇਟਾਈਜ਼ ਕੀਤਾ ਗਿਆ। ਇਸ ਮੌਕੇ ਡਾਕਟਰ ਨਰੇਸ਼ ਆਮਲਾ ਨੇ ਕਿਹਾ ਕਿਕਿ "ਹਰ ਸ਼ੁੱਕਰਵਾਰ - ਡੇਂਗੂ ਤੇ ਵਾਰ" ਮੁਹਿੰਮ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ

Breaking News
ਨੰਗਲ (ਰੂਪਨਗਰ), 1 ਮਈ : ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ ਢੰਗ ਨਾਲ ਪੰਜਾਬ ਨੂੰ ਹੁਕਮ ਚਾੜ੍ਹ ਕੇ ਹਰਿਆਣਾ ਨੂੰ ਪਾਣੀ ਨਹੀਂ ਛੱਡ ਸਕਦਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਅਲਾਟ ਕੀਤੇ ਪਾਣੀ ਨਾਲੋਂ 16000 ਕਿਊਸਿਕ ਪਾਣੀ ਵੱਧ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਹਰਿਆਣਾ ਨੇ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਪਸ ਵਿੱਚ ਗੰਢਤੁੱਪ ਕਰ ਲਈ ਹੈ ਅਤੇ ਬੀ.ਬੀ.ਐਮ.ਬੀ. ਨੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਕਰ ਲਿਆ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਅਤੇ ਬੋਰਡ ਦਾ ਇਹ ਫੈਸਲਾ ਆਪਹੁਦਰਾ, ਤਾਨਾਸ਼ਾਹੀ ਅਤੇ ਗੈਰ-ਜਮਹੂਰੀ ਹੈ।ਮੁੱਖ ਮੰਤਰੀ ਨੇ ਕਿਹਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ

Breaking News
ਚੰਡੀਗੜ੍ਹ, 1 ਮਈ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ 'ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉ...