ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ
ਪਟਿਆਲਾ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪ੍ਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਗ ਲੱਗ...